Text copied!
Bibles in Panjabi

ਨਿਆਂਈ 1:13-17 in Panjabi

Help us?

ਨਿਆਂਈ 1:13-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।
14 ਜਦ ਉਹ ਅਥਨੀਏਲ ਦੇ ਕੋਲ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਆਪਣੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਫਿਰ ਉਹ ਛੇਤੀ ਨਾਲ ਆਪਣੇ ਗਧੇ ਤੋਂ ਉਤਰੀ, ਤਦ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈਂ?”
15 ਉਸ ਨੇ ਕਿਹਾ, “ਮੈਨੂੰ ਅਸੀਸ ਦੇ, ਜਦ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ, ਤਾਂ ਮੈਨੂੰ ਪਾਣੀ ਦੇ ਸੋਤੇ ਵੀ ਦਿਉ।” ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।
16 ਮੂਸਾ ਦੇ ਸਹੁਰੇ ਕੇਨੀ ਦੀ ਸੰਤਾਨ, ਖ਼ਜੂਰਾਂ ਦੇ ਸ਼ਹਿਰ ਤੋਂ ਯਹੂਦੀਆਂ ਦੇ ਨਾਲ ਯਹੂਦਾਹ ਦੇ ਜੰਗਲ ਵਿੱਚ ਜੋ ਅਰਾਦ ਦੇ ਦੱਖਣ ਵੱਲ ਹੈ, ਉੱਪਰ ਆਈ ਅਤੇ ਇਸਰਾਏਲੀਆਂ ਦੇ ਵਿਚਕਾਰ ਵੱਸ ਗਈ।
17 ਫਿਰ ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਉਨ੍ਹਾਂ ਨੇ ਸਫ਼ਾਥ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਜਾ ਕੇ ਮਾਰਿਆ, ਅਤੇ ਉਸ ਨਗਰ ਨੂੰ ਨਾਸ ਕਰ ਦਿੱਤਾ, ਇਸ ਲਈ ਉਸ ਨਗਰ ਦਾ ਨਾਮ ਹਾਰਮਾਹ ਪੈ ਗਿਆ।
ਨਿਆਂਈ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ