Text copied!
Bibles in Panjabi

ਨਿਆਂਈ 1:15-20 in Panjabi

Help us?

ਨਿਆਂਈ 1:15-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਉਸ ਨੇ ਕਿਹਾ, “ਮੈਨੂੰ ਅਸੀਸ ਦੇ, ਜਦ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ, ਤਾਂ ਮੈਨੂੰ ਪਾਣੀ ਦੇ ਸੋਤੇ ਵੀ ਦਿਉ।” ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।
16 ਮੂਸਾ ਦੇ ਸਹੁਰੇ ਕੇਨੀ ਦੀ ਸੰਤਾਨ, ਖ਼ਜੂਰਾਂ ਦੇ ਸ਼ਹਿਰ ਤੋਂ ਯਹੂਦੀਆਂ ਦੇ ਨਾਲ ਯਹੂਦਾਹ ਦੇ ਜੰਗਲ ਵਿੱਚ ਜੋ ਅਰਾਦ ਦੇ ਦੱਖਣ ਵੱਲ ਹੈ, ਉੱਪਰ ਆਈ ਅਤੇ ਇਸਰਾਏਲੀਆਂ ਦੇ ਵਿਚਕਾਰ ਵੱਸ ਗਈ।
17 ਫਿਰ ਯਹੂਦਾਹ ਆਪਣੇ ਭਰਾ ਸ਼ਿਮਓਨ ਦੇ ਨਾਲ ਗਿਆ ਅਤੇ ਉਨ੍ਹਾਂ ਨੇ ਸਫ਼ਾਥ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਜਾ ਕੇ ਮਾਰਿਆ, ਅਤੇ ਉਸ ਨਗਰ ਨੂੰ ਨਾਸ ਕਰ ਦਿੱਤਾ, ਇਸ ਲਈ ਉਸ ਨਗਰ ਦਾ ਨਾਮ ਹਾਰਮਾਹ ਪੈ ਗਿਆ।
18 ਅਤੇ ਯਹੂਦਾਹ ਨੇ ਅੱਜ਼ਾਹ, ਅਸ਼ਕਲੋਨ ਅਤੇ ਅਕਰੋਨ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੀ ਭੂਮੀ ਸਮੇਤ ਲੈ ਲਿਆ।
19 ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ।
20 ਤਦ ਉਨ੍ਹਾਂ ਨੇ ਮੂਸਾ ਦੇ ਬਚਨ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਉੱਥੋਂ ਕੱਢ ਦਿੱਤਾ।
ਨਿਆਂਈ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ