Text copied!
Bibles in Panjabi

ਨਿਆਂਈ 1:19-34 in Panjabi

Help us?

ਨਿਆਂਈ 1:19-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਯਹੋਵਾਹ ਯਹੂਦਾਹ ਦੇ ਅੰਗ-ਸੰਗ ਸੀ ਅਤੇ ਉਸ ਨੇ ਪਹਾੜੀ ਲੋਕਾਂ ਨੂੰ ਕੱਢ ਦਿੱਤਾ ਪਰ ਉਹ ਘਾਟੀ ਦੇ ਵਾਸੀਆਂ ਨੂੰ ਨਾ ਕੱਢ ਸਕਿਆ, ਕਿਉਂ ਜੋ ਉਨ੍ਹਾਂ ਦੇ ਕੋਲ ਲੋਹੇ ਦੇ ਰਥ ਸਨ।
20 ਤਦ ਉਨ੍ਹਾਂ ਨੇ ਮੂਸਾ ਦੇ ਬਚਨ ਅਨੁਸਾਰ ਕਾਲੇਬ ਨੂੰ ਹਬਰੋਨ ਦੇ ਦਿੱਤਾ ਅਤੇ ਉਸ ਨੇ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਉੱਥੋਂ ਕੱਢ ਦਿੱਤਾ।
21 ਬਿਨਯਾਮੀਨੀਆਂ ਨੇ ਯਰੂਸ਼ਲਮ ਵਿੱਚ ਰਹਿਣ ਵਾਲੇ ਯਬੂਸੀਆਂ ਨੂੰ ਨਾ ਕੱਢਿਆ, ਇਸ ਲਈ ਅੱਜ ਦੇ ਦਿਨ ਤੱਕ ਯਬੂਸੀ ਬਿਨਯਾਮੀਨੀਆਂ ਦੇ ਨਾਲ ਯਰੂਸ਼ਲਮ ਵਿੱਚ ਵੱਸਦੇ ਹਨ।
22 ਫਿਰ ਯੂਸੁਫ਼ ਦੇ ਘਰਾਣੇ ਨੇ ਬੈਤਏਲ ਉੱਤੇ ਹਮਲਾ ਕੀਤਾ, ਅਤੇ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਸੀ।
23 ਯੂਸੁਫ਼ ਦੇ ਘਰਾਣੇ ਨੇ ਬੈਤਏਲ ਦਾ ਭੇਤ ਲੈਣ ਲਈ ਲੋਕ ਭੇਜੇ। ਪਹਿਲਾਂ ਉਸ ਸ਼ਹਿਰ ਦਾ ਨਾਮ ਲੂਜ਼ ਸੀ।
24 ਜਦ ਭੇਤੀਆਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਵੇਖਿਆ ਤਾਂ ਉਸ ਨੂੰ ਕਿਹਾ, “ਜੇਕਰ ਤੂੰ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਏਂ ਤਾਂ ਅਸੀਂ ਵੀ ਤੇਰੇ ਨਾਲ ਭਲਿਆਈ ਕਰਾਂਗੇ।”
25 ਤਦ ਉਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵੜਨ ਦਾ ਰਾਹ ਵਿਖਾਇਆ ਅਤੇ ਉਨ੍ਹਾਂ ਨੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਘਰਾਣੇ ਨਾਲ ਜੀਉਂਦਾ ਛੱਡ ਦਿੱਤਾ।
26 ਉਸ ਮਨੁੱਖ ਨੇ ਹਿੱਤੀਆਂ ਦੇ ਦੇਸ਼ ਵਿੱਚ ਜਾ ਕੇ ਉੱਥੇ ਇੱਕ ਸ਼ਹਿਰ ਵਸਾਇਆ ਅਤੇ ਉਸ ਦਾ ਨਾਮ ਲੂਜ਼ ਰੱਖਿਆ, ਅਤੇ ਅੱਜ ਤੱਕ ਉਸ ਦਾ ਇਹੋ ਨਾਮ ਹੈ।
27 ਮਨੱਸ਼ਹ ਨੇ ਬੈਤ ਸ਼ਾਨ, ਤਆਨਾਕ, ਦੋਰ, ਯਿਬਲਾਮ ਅਤੇ ਮਗਿੱਦੋ ਨੂੰ ਉਨ੍ਹਾਂ ਦੇ ਪਿੰਡਾਂ ਦੇ ਵਾਸੀਆਂ ਨਾਲ ਨਾ ਕੱਢਿਆ, ਇਸ ਲਈ ਕਨਾਨੀ ਉਸ ਦੇਸ਼ ਵਿੱਚ ਹੀ ਵੱਸੇ ਰਹੇ।
28 ਪਰ ਜਦ ਇਸਰਾਏਲੀ ਤਕੜੇ ਹੋਏ ਤਾਂ ਉਹ ਕਨਾਨੀਆਂ ਤੋਂ ਬੇਗਾਰੀ ਕਰਾਉਂਦੇ ਰਹੇ ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾ ਕੱਢਿਆ।
29 ਇਫ਼ਰਾਈਮ ਨੇ ਵੀ ਗਜ਼ਰ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਗਜ਼ਰ ਵਿੱਚ ਉਨ੍ਹਾਂ ਦੇ ਵਿਚਕਾਰ ਹੀ ਵੱਸਦੇ ਰਹੇ।
30 ਜ਼ਬੂਲੁਨ ਨੇ ਵੀ ਕਿਤਰੋਨ ਅਤੇ ਨਹਲੋਲ ਦੇ ਵਾਸੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਉਨ੍ਹਾਂ ਵਿੱਚ ਵੱਸਦੇ ਰਹੇ ਅਤੇ ਪਰ ਇਸਰਾਏਲੀ ਉਨ੍ਹਾਂ ਤੋਂ ਬੇਗਾਰੀ ਕਰਾਉਂਦੇ ਰਹੇ।
31 ਆਸ਼ੇਰ ਨੇ ਵੀ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਦੇ ਵਾਸੀਆਂ ਨੂੰ ਨਾ ਕੱਢਿਆ
32 ਸਗੋਂ ਆਸ਼ੇਰੀ ਉਸ ਦੇਸ਼ ਦੇ ਵਾਸੀ ਕਨਾਨੀਆਂ ਦੇ ਵਿਚਕਾਰ ਹੀ ਵੱਸ ਗਏ, ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਨਹੀਂ ਕੱਢਿਆ ਸੀ।
33 ਨਫ਼ਤਾਲੀ ਨੇ ਵੀ ਬੈਤ ਸ਼ਮਸ਼ ਅਤੇ ਬੈਤ ਅਨਾਥ ਦੇ ਵਾਸੀਆਂ ਨੂੰ ਨਾ ਕੱਢਿਆ, ਸਗੋਂ ਉਹ ਉਨ੍ਹਾਂ ਕਨਾਨੀਆਂ ਦੇ ਵਿੱਚ, ਜੋ ਉੱਥੇ ਰਹਿੰਦੇ ਸਨ ਜਾ ਵੱਸੇ, ਪਰ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀ ਉਨ੍ਹਾਂ ਨੂੰ ਬਗਾਰ ਦਿੰਦੇ ਰਹੇ।
34 ਅਮੋਰੀਆਂ ਨੇ ਦਾਨੀਆਂ ਨੂੰ ਪਹਾੜੀ ਦੇਸ਼ ਵਿੱਚ ਭੱਜਾ ਦਿੱਤਾ, ਅਤੇ ਉਨ੍ਹਾਂ ਨੂੰ ਘਾਟੀ ਵਿੱਚ ਨਾ ਆਉਣ ਦਿੱਤਾ।
ਨਿਆਂਈ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ