Text copied!
Bibles in Panjabi

ਨਿਆਂਈ 1:21-29 in Panjabi

Help us?

ਨਿਆਂਈ 1:21-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਬਿਨਯਾਮੀਨੀਆਂ ਨੇ ਯਰੂਸ਼ਲਮ ਵਿੱਚ ਰਹਿਣ ਵਾਲੇ ਯਬੂਸੀਆਂ ਨੂੰ ਨਾ ਕੱਢਿਆ, ਇਸ ਲਈ ਅੱਜ ਦੇ ਦਿਨ ਤੱਕ ਯਬੂਸੀ ਬਿਨਯਾਮੀਨੀਆਂ ਦੇ ਨਾਲ ਯਰੂਸ਼ਲਮ ਵਿੱਚ ਵੱਸਦੇ ਹਨ।
22 ਫਿਰ ਯੂਸੁਫ਼ ਦੇ ਘਰਾਣੇ ਨੇ ਬੈਤਏਲ ਉੱਤੇ ਹਮਲਾ ਕੀਤਾ, ਅਤੇ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਸੀ।
23 ਯੂਸੁਫ਼ ਦੇ ਘਰਾਣੇ ਨੇ ਬੈਤਏਲ ਦਾ ਭੇਤ ਲੈਣ ਲਈ ਲੋਕ ਭੇਜੇ। ਪਹਿਲਾਂ ਉਸ ਸ਼ਹਿਰ ਦਾ ਨਾਮ ਲੂਜ਼ ਸੀ।
24 ਜਦ ਭੇਤੀਆਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਵੇਖਿਆ ਤਾਂ ਉਸ ਨੂੰ ਕਿਹਾ, “ਜੇਕਰ ਤੂੰ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਏਂ ਤਾਂ ਅਸੀਂ ਵੀ ਤੇਰੇ ਨਾਲ ਭਲਿਆਈ ਕਰਾਂਗੇ।”
25 ਤਦ ਉਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵੜਨ ਦਾ ਰਾਹ ਵਿਖਾਇਆ ਅਤੇ ਉਨ੍ਹਾਂ ਨੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਘਰਾਣੇ ਨਾਲ ਜੀਉਂਦਾ ਛੱਡ ਦਿੱਤਾ।
26 ਉਸ ਮਨੁੱਖ ਨੇ ਹਿੱਤੀਆਂ ਦੇ ਦੇਸ਼ ਵਿੱਚ ਜਾ ਕੇ ਉੱਥੇ ਇੱਕ ਸ਼ਹਿਰ ਵਸਾਇਆ ਅਤੇ ਉਸ ਦਾ ਨਾਮ ਲੂਜ਼ ਰੱਖਿਆ, ਅਤੇ ਅੱਜ ਤੱਕ ਉਸ ਦਾ ਇਹੋ ਨਾਮ ਹੈ।
27 ਮਨੱਸ਼ਹ ਨੇ ਬੈਤ ਸ਼ਾਨ, ਤਆਨਾਕ, ਦੋਰ, ਯਿਬਲਾਮ ਅਤੇ ਮਗਿੱਦੋ ਨੂੰ ਉਨ੍ਹਾਂ ਦੇ ਪਿੰਡਾਂ ਦੇ ਵਾਸੀਆਂ ਨਾਲ ਨਾ ਕੱਢਿਆ, ਇਸ ਲਈ ਕਨਾਨੀ ਉਸ ਦੇਸ਼ ਵਿੱਚ ਹੀ ਵੱਸੇ ਰਹੇ।
28 ਪਰ ਜਦ ਇਸਰਾਏਲੀ ਤਕੜੇ ਹੋਏ ਤਾਂ ਉਹ ਕਨਾਨੀਆਂ ਤੋਂ ਬੇਗਾਰੀ ਕਰਾਉਂਦੇ ਰਹੇ ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾ ਕੱਢਿਆ।
29 ਇਫ਼ਰਾਈਮ ਨੇ ਵੀ ਗਜ਼ਰ ਵਿੱਚ ਰਹਿਣ ਵਾਲੇ ਕਨਾਨੀਆਂ ਨੂੰ ਨਾ ਕੱਢਿਆ, ਇਸ ਲਈ ਕਨਾਨੀ ਗਜ਼ਰ ਵਿੱਚ ਉਨ੍ਹਾਂ ਦੇ ਵਿਚਕਾਰ ਹੀ ਵੱਸਦੇ ਰਹੇ।
ਨਿਆਂਈ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ