Text copied!
Bibles in Panjabi

ਨਿਆਂਈ 1:3-12 in Panjabi

Help us?

ਨਿਆਂਈ 1:3-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤਦ ਯਹੂਦਾਹ ਨੇ ਆਪਣੇ ਭਰਾ ਸ਼ਿਮਓਨ ਨੂੰ ਆਖਿਆ, “ਮੇਰੇ ਹਿੱਸੇ ਦੀ ਵੰਡ ਵਿੱਚ ਮੇਰੇ ਨਾਲ ਆ ਤਾਂ ਜੋ ਅਸੀਂ ਕਨਾਨੀਆਂ ਨਾਲ ਲੜਾਈ ਕਰੀਏ ਅਤੇ ਇਸੇ ਤਰ੍ਹਾਂ ਮੈਂ ਵੀ ਤੇਰੇ ਹਿੱਸੇ ਦੀ ਵੰਡ ਵਿੱਚ ਤੇਰੇ ਨਾਲ ਆਵਾਂਗਾ।” ਇਸ ਲਈ ਸ਼ਿਮਓਨ ਉਸ ਦੇ ਨਾਲ ਗਿਆ।
4 ਤਦ ਯਹੂਦਾਹ ਨੇ ਹਮਲਾ ਕੀਤਾ ਅਤੇ ਯਹੋਵਾਹ ਨੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਬਜ਼ਕ ਵਿੱਚ ਦਸ ਹਜ਼ਾਰ ਮਨੁੱਖ ਮਾਰ ਦਿੱਤੇ।
5 ਉਨ੍ਹਾਂ ਨੇ ਅਦੋਨੀ ਬਜ਼ਕ ਨੂੰ ਬਜ਼ਕ ਵਿੱਚ ਲੱਭਿਆ ਅਤੇ ਉਸ ਦੇ ਨਾਲ ਲੜੇ ਅਤੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਮਾਰ ਦਿੱਤਾ।
6 ਪਰ ਅਦੋਨੀ ਬਜ਼ਕ ਭੱਜ ਗਿਆ ਅਤੇ ਉਨ੍ਹਾਂ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ, ਅਤੇ ਉਸ ਦੇ ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ।
7 ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ।
8 ਤਦ ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੇ ਤਲਵਾਰ ਦੀ ਧਾਰ ਨਾਲ ਉਸ ਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
9 ਇਸ ਤੋਂ ਬਾਅਦ, ਯਹੂਦੀ ਜਾ ਕੇ ਉਹਨਾਂ ਕਨਾਨੀਆਂ ਨਾਲ ਲੜੇ, ਜੋ ਪਹਾੜੀ ਦੇਸ਼ ਵਿੱਚ ਅਤੇ ਦੱਖਣ ਦੇ ਦੇਸ਼ ਅਤੇ ਬੇਟ ਵਿੱਚ ਵੱਸਦੇ ਸਨ।
10 ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ। ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।
11 ਫਿਰ ਉਸ ਨੇ ਉੱਥੋਂ ਜਾ ਕੇ ਦਬੀਰੀਆਂ ਉੱਤੇ ਹਮਲਾ ਕੀਤਾ। ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
12 ਤਦ ਕਾਲੇਬ ਨੇ ਕਿਹਾ, “ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ, ਉਸ ਦੇ ਨਾਲ ਮੈਂ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿਆਂਗਾ।”
ਨਿਆਂਈ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ