Text copied!
Bibles in Panjabi

ਨਿਆਂਈ 1:7-14 in Panjabi

Help us?

ਨਿਆਂਈ 1:7-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਦ ਅਦੋਨੀ ਬਜ਼ਕ ਨੇ ਕਿਹਾ, “ਹੱਥਾਂ ਤੇ ਪੈਰਾਂ ਦੇ ਅੰਗੂਠੇ ਵੱਢੇ ਹੋਏ ਸੱਤਰ ਰਾਜੇ ਮੇਰੀ ਮੇਜ਼ ਦੇ ਹੇਠੋਂ ਟੁੱਕੜੇ ਚੁਗ-ਚੁਗ ਕੇ ਖਾਂਦੇ ਸਨ, ਇਸ ਲਈ ਜਿਸ ਤਰ੍ਹਾਂ ਮੈਂ ਕੀਤਾ ਸੀ, ਪਰਮੇਸ਼ੁਰ ਨੇ ਮੈਨੂੰ ਉਸੇ ਤਰ੍ਹਾਂ ਹੀ ਬਦਲਾ ਦਿੱਤਾ ਹੈ।” ਫੇਰ ਉਹ ਉਸ ਨੂੰ ਯਰੂਸ਼ਲਮ ਵਿੱਚ ਲੈ ਆਏ ਅਤੇ ਉਹ ਉੱਥੇ ਹੀ ਮਰ ਗਿਆ।
8 ਤਦ ਯਹੂਦੀਆਂ ਨੇ ਯਰੂਸ਼ਲਮ ਨਾਲ ਲੜਾਈ ਕੀਤੀ ਅਤੇ ਉਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੇ ਤਲਵਾਰ ਦੀ ਧਾਰ ਨਾਲ ਉਸ ਦੇ ਵਾਸੀਆਂ ਨੂੰ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।
9 ਇਸ ਤੋਂ ਬਾਅਦ, ਯਹੂਦੀ ਜਾ ਕੇ ਉਹਨਾਂ ਕਨਾਨੀਆਂ ਨਾਲ ਲੜੇ, ਜੋ ਪਹਾੜੀ ਦੇਸ਼ ਵਿੱਚ ਅਤੇ ਦੱਖਣ ਦੇ ਦੇਸ਼ ਅਤੇ ਬੇਟ ਵਿੱਚ ਵੱਸਦੇ ਸਨ।
10 ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ। ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।
11 ਫਿਰ ਉਸ ਨੇ ਉੱਥੋਂ ਜਾ ਕੇ ਦਬੀਰੀਆਂ ਉੱਤੇ ਹਮਲਾ ਕੀਤਾ। ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
12 ਤਦ ਕਾਲੇਬ ਨੇ ਕਿਹਾ, “ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ, ਉਸ ਦੇ ਨਾਲ ਮੈਂ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿਆਂਗਾ।”
13 ਤਦ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।
14 ਜਦ ਉਹ ਅਥਨੀਏਲ ਦੇ ਕੋਲ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਆਪਣੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਫਿਰ ਉਹ ਛੇਤੀ ਨਾਲ ਆਪਣੇ ਗਧੇ ਤੋਂ ਉਤਰੀ, ਤਦ ਕਾਲੇਬ ਨੇ ਉਸ ਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈਂ?”
ਨਿਆਂਈ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ