Text copied!
Bibles in Panjabi

ਨਿਆਂਈ 1:9-13 in Panjabi

Help us?

ਨਿਆਂਈ 1:9-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਸ ਤੋਂ ਬਾਅਦ, ਯਹੂਦੀ ਜਾ ਕੇ ਉਹਨਾਂ ਕਨਾਨੀਆਂ ਨਾਲ ਲੜੇ, ਜੋ ਪਹਾੜੀ ਦੇਸ਼ ਵਿੱਚ ਅਤੇ ਦੱਖਣ ਦੇ ਦੇਸ਼ ਅਤੇ ਬੇਟ ਵਿੱਚ ਵੱਸਦੇ ਸਨ।
10 ਅਤੇ ਯਹੂਦਾਹ ਉਹਨਾਂ ਕਨਾਨੀਆਂ ਦਾ ਜੋ ਹਬਰੋਨ ਵਿੱਚ ਰਹਿੰਦੇ ਸਨ, ਸਾਹਮਣਾ ਕਰਨ ਨੂੰ ਗਿਆ। ਹਬਰੋਨ ਦਾ ਨਾਮ ਪਹਿਲਾਂ ਕਿਰਯਥ-ਅਰਬਾ ਸੀ। ਉੱਥੇ ਉਨ੍ਹਾਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨੂੰ ਮਾਰ ਦਿੱਤਾ।
11 ਫਿਰ ਉਸ ਨੇ ਉੱਥੋਂ ਜਾ ਕੇ ਦਬੀਰੀਆਂ ਉੱਤੇ ਹਮਲਾ ਕੀਤਾ। ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
12 ਤਦ ਕਾਲੇਬ ਨੇ ਕਿਹਾ, “ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ, ਉਸ ਦੇ ਨਾਲ ਮੈਂ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿਆਂਗਾ।”
13 ਤਦ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਅਤੇ ਕਾਲੇਬ ਨੇ ਆਪਣੀ ਧੀ ਅਕਸਾਹ ਦਾ ਵਿਆਹ ਉਸ ਨਾਲ ਕਰ ਦਿੱਤਾ।
ਨਿਆਂਈ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ