Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 20

ਨਿਆਂਈ 20:3-9

Help us?
Click on verse(s) to share them!
3ਬਿਨਯਾਮੀਨੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਪਾਹ ਵਿੱਚ ਇਕੱਠੇ ਹੋਏ ਹਨ ਅਤੇ ਇਸਰਾਏਲੀ ਪੁੱਛਣ ਲੱਗੇ, “ਸਾਨੂੰ ਦੱਸੋ ਕਿ ਇਹ ਬੁਰਿਆਈ ਕਿਸ ਤਰ੍ਹਾਂ ਹੋਈ?”
4ਤਦ ਉਸ ਲੇਵੀ ਨੇ ਜੋ ਉਸ ਮਾਰੀ ਗਈ ਇਸਤਰੀ ਦਾ ਪਤੀ ਸੀ, ਉੱਤਰ ਦੇ ਕੇ ਕਿਹਾ, “ਮੈਂ ਆਪਣੀ ਰਖ਼ੈਲ ਦੇ ਨਾਲ ਬਿਨਯਾਮੀਨ ਦੇ ਗਿਬਆਹ ਵਿੱਚ ਰਾਤ ਕੱਟਣ ਲਈ ਗਿਆ ਸੀ।
5ਤਦ ਗਿਬਆਹ ਦੇ ਲੋਕ ਮੇਰੇ ਉੱਤੇ ਆ ਪਏ ਅਤੇ ਰਾਤ ਨੂੰ ਘਰ ਦੇ ਦੁਆਲੇ ਘਾਤ ਲਾ ਕੇ ਬੈਠੇ ਅਤੇ ਮੈਨੂੰ ਮਾਰਨਾ ਚਾਹੁੰਦੇ ਸਨ ਅਤੇ ਮੇਰੀ ਰਖ਼ੈਲ ਨਾਲ ਅਜਿਹਾ ਕੁਕਰਮ ਕੀਤਾ ਕਿ ਉਹ ਮਰ ਗਈ।
6ਤਦ ਮੈਂ ਆਪਣੀ ਰਖ਼ੈਲ ਨੂੰ ਲੈ ਕੇ ਟੁੱਕੜੇ-ਟੁੱਕੜੇ ਕੀਤਾ ਅਤੇ ਉਸ ਨੂੰ ਇਸਰਾਏਲ ਦੇ ਹਿੱਸੇ ਦੇ ਸਾਰੇ ਦੇਸ਼ ਵਿੱਚ ਭੇਜਿਆ ਕਿਉਂ ਜੋ ਉਨ੍ਹਾਂ ਨੇ ਇਸਰਾਏਲ ਵਿੱਚ ਅਜਿਹਾ ਲੁੱਚਪੁਣਾ ਅਤੇ ਦੁਸ਼ਟਤਾ ਕੀਤੀ ਹੈ।
7ਵੇਖੋ, ਹੇ ਇਸਰਾਏਲੀਓ, ਅਤੇ ਇੱਥੇ ਹੀ ਤੁਸੀਂ ਆਪਣਾ ਮੱਤ ਦੱਸੋ।”
8ਤਦ ਸਾਰੇ ਲੋਕ ਇੱਕ ਮਨੁੱਖ ਵਾਂਗੂੰ ਉੱਠੇ ਅਤੇ ਕਹਿਣ ਲੱਗੇ, “ਨਾ ਤਾਂ ਸਾਡੇ ਵਿੱਚੋਂ ਕੋਈ ਆਪਣੇ ਤੰਬੂ ਵੱਲ ਜਾਵੇਗਾ ਅਤੇ ਨਾ ਹੀ ਕੋਈ ਆਪਣੇ ਘਰ ਵੱਲ ਮੁੜੇਗਾ।
9ਪਰ ਹੁਣ ਅਸੀਂ ਗਿਬਆਹ ਨਾਲ ਇਹ ਕਰਾਂਗੇ ਅਰਥਾਤ ਅਸੀਂ ਪਰਚੀਆਂ ਪਾ ਕੇ ਉਹ ਦੇ ਉੱਤੇ ਚੜ੍ਹਾਈ ਕਰਾਂਗੇ,

Read ਨਿਆਂਈ 20ਨਿਆਂਈ 20
Compare ਨਿਆਂਈ 20:3-9ਨਿਆਂਈ 20:3-9