Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 20

ਨਿਆਂਈ 20:30-44

Help us?
Click on verse(s) to share them!
30ਇਸਰਾਏਲੀਆਂ ਨੇ ਤੀਜੇ ਦਿਨ ਫਿਰ ਬਿਨਯਾਮੀਨੀਆਂ ਉੱਤੇ ਚੜ੍ਹਾਈ ਕੀਤੀ ਅਤੇ ਪਹਿਲਾਂ ਦੀ ਤਰ੍ਹਾਂ ਗਿਬਆਹ ਦੇ ਸਾਹਮਣੇ ਫਿਰ ਕਤਾਰ ਬੰਨ੍ਹੀ।
31ਤਦ ਬਿਨਯਾਮੀਨੀ ਉਨ੍ਹਾਂ ਲੋਕਾਂ ਦਾ ਸਾਹਮਣਾ ਕਰਨ ਲਈ ਨਿੱਕਲੇ ਅਤੇ ਸ਼ਹਿਰ ਤੋਂ ਦੂਰ ਨਿੱਕਲ ਗਏ ਅਤੇ ਉਨ੍ਹਾਂ ਸੜਕਾਂ ਉੱਤੇ ਜਿਨ੍ਹਾਂ ਵਿੱਚੋਂ ਇੱਕ ਸੜਕ ਬੈਤਏਲ ਵੱਲ ਅਤੇ ਦੂਜੀ ਗਿਬਆਹ ਵੱਲ ਜਾਂਦੀ ਸੀ, ਪਹਿਲਾਂ ਦੀ ਤਰ੍ਹਾਂ ਲੋਕਾਂ ਨੂੰ ਮਾਰਨਾ ਸ਼ੁਰੂ ਕੀਤਾ ਅਤੇ ਮੈਦਾਨ ਵਿੱਚ ਇਸਰਾਏਲ ਦੇ ਕੋਈ ਤੀਹ ਮਨੁੱਖ ਮਾਰੇ ਗਏ।
32ਤਾਂ ਬਿਨਯਾਮੀਨੀਆਂ ਕਹਿਣ ਲੱਗੇ, “ਪਹਿਲਾਂ ਦੀ ਤਰ੍ਹਾਂ ਹੀ ਉਹ ਸਾਡੇ ਕੋਲੋਂ ਹਾਰ ਗਏ ਹਨ,” ਪਰ ਇਸਰਾਏਲੀਆਂ ਨੇ ਕਿਹਾ, “ਆਉ ਭੱਜੀਏ ਅਤੇ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਸੜਕਾਂ ਉੱਤੇ ਖਿੱਚ ਲਿਆਈਏ।”
33ਤਦ ਸਾਰੇ ਇਸਰਾਏਲੀ ਆਪੋ-ਆਪਣੀ ਥਾਂ ਤੋਂ ਉੱਠ ਕੇ ਖੜ੍ਹੇ ਹੋ ਗਏ ਅਤੇ ਬਆਲ-ਤਾਮਾਰ ਵਿੱਚ ਕਤਾਰ ਬੰਨ੍ਹੀ। ਉਸ ਸਮੇਂ ਉਹ ਇਸਰਾਏਲੀ ਜੋ ਘਾਤ ਵਿੱਚ ਬੈਠੇ ਹੋਏ ਸਨ, ਆਪਣੀਆਂ ਥਾਵਾਂ ਤੋਂ ਮਾਰੇ ਗਿਬਆਹ ਦੇ ਮੈਦਾਨ ਵਿੱਚ ਅਚਾਨਕ ਨਿੱਕਲ ਆਏ।
34ਤਦ ਸਾਰੇ ਇਸਰਾਏਲ ਵਿੱਚੋਂ ਚੁਣੇ ਹੋਏ ਦਸ ਹਜ਼ਾਰ ਜੁਆਨ ਗਿਬਆਹ ਉੱਤੇ ਆ ਪਏ ਅਤੇ ਭਿਆਨਕ ਲੜਾਈ ਹੋਣ ਲੱਗੀ ਪਰ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਬਿਪਤਾ ਸਾਡੇ ਉੱਤੇ ਪੈਣ ਵਾਲੀ ਹੈ।
35ਤਦ ਯਹੋਵਾਹ ਨੇ ਬਿਨਯਾਮੀਨ ਨੂੰ ਇਸਰਾਏਲ ਦੇ ਅੱਗੇ ਮਾਰਿਆ ਅਤੇ ਉਸ ਦਿਨ ਇਸਰਾਏਲੀਆਂ ਨੇ ਪੱਚੀ ਹਜ਼ਾਰ ਇੱਕ ਸੌ ਬਿਨਯਾਮੀਨੀਆਂ ਨੂੰ ਮਾਰ ਦਿੱਤਾ ਜੋ ਸਭ ਤਲਵਾਰ ਧਾਰੀ ਸਨ।
36ਤਦ ਬਿਨਯਾਮੀਨੀਆਂ ਨੇ ਵੇਖਿਆ ਕਿ ਅਸੀਂ ਹਾਰ ਗਏ ਹਾਂ ਇਸ ਲਈ ਕਿ ਇਸਰਾਏਲ ਦੇ ਮਨੁੱਖ ਬਿਨਯਾਮੀਨੀਆਂ ਦੇ ਅੱਗਿਓਂ ਭੱਜੇ ਕਿਉਂਕਿ ਉਨ੍ਹਾਂ ਨੇ ਘਾਤ ਵਿੱਚ ਬੈਠਣ ਵਾਲਿਆਂ ਉੱਤੇ ਭਰੋਸਾ ਰੱਖਿਆ ਜਿਨ੍ਹਾਂ ਨੂੰ ਉਨ੍ਹਾਂ ਨੇ ਗਿਬਆਹ ਦੇ ਦੁਆਲੇ ਬਿਠਾਇਆ ਸੀ।
37ਤਦ ਘਾਤ ਵਿੱਚ ਬੈਠਣ ਵਾਲੇ ਛੇਤੀ ਨਾਲ ਗਿਬਆਹ ਉੱਤੇ ਆਣ ਪਏ ਅਤੇ ਅੱਗੇ ਵੱਧ ਕੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ।
38ਇਸਰਾਏਲ ਦੇ ਲੋਕਾਂ ਅਤੇ ਘਾਤ ਵਿੱਚ ਬੈਠਣ ਵਾਲਿਆਂ ਦੇ ਵਿਚਕਾਰ ਇਹ ਨਿਸ਼ਾਨੀ ਠਹਿਰਾਈ ਗਈ ਸੀ ਕਿ ਉਹ ਧੂੰਏਂ ਦਾ ਇੱਕ ਵੱਡਾ ਬੱਦਲ ਸ਼ਹਿਰ ਤੋਂ ਉੱਪਰ ਨੂੰ ਉਡਾਉਣ।
39ਜਦ ਇਸਰਾਏਲ ਦੇ ਲੋਕ ਲੜਨ ਤੋਂ ਹਟ ਗਏ ਤਾਂ ਬਿਨਯਾਮੀਨੀ ਮਾਰਨ ਲੱਗੇ ਅਤੇ ਉਨ੍ਹਾਂ ਵਿੱਚੋਂ ਕੋਈ ਤੀਹ ਮਨੁੱਖਾਂ ਨੂੰ ਮਾਰ ਦਿੱਤਾ ਕਿਉਂ ਜੋ ਉਹ ਕਹਿੰਦੇ ਸਨ ਕਿ ਪਹਿਲੀ ਲੜਾਈ ਵਾਂਗੂੰ ਉਹ ਸਾਡੇ ਤੋਂ ਹਾਰੇ ਜਾਂਦੇ ਹਨ।
40ਪਰ ਜਦੋਂ ਧੂੰਏਂ ਦਾ ਬੱਦਲ ਇੱਕਦਮ ਸ਼ਹਿਰ ਤੋਂ ਉੱਠਿਆ ਤਾਂ ਬਿਨਯਾਮੀਨੀਆਂ ਨੇ ਆਪਣੇ ਪਿੱਛੇ ਮੁੜ ਕੇ ਵੇਖਿਆ ਤਾਂ ਵੇਖੋ, ਸ਼ਹਿਰ ਤੋਂ ਅਕਾਸ਼ ਤੱਕ ਧੂੰਏਂ ਦਾ ਬੱਦਲ ਉੱਠ ਰਿਹਾ ਸੀ।
41ਤਦ ਇਸਰਾਏਲ ਦੇ ਮਨੁੱਖ ਮੁੜੇ ਅਤੇ ਬਿਨਯਾਮੀਨ ਦੇ ਲੋਕ ਇਹ ਵੇਖ ਕੇ ਘਬਰਾ ਗਏ ਕਿ ਬਿਪਤਾ ਉਨ੍ਹਾਂ ਦੇ ਉੱਤੇ ਆਣ ਪਈ ਹੈ!
42ਇਸ ਲਈ ਉਹ ਇਸਰਾਏਲ ਦੇ ਮਨੁੱਖਾਂ ਨੂੰ ਆਪਣੀ ਪਿੱਠ ਵਿਖਾ ਕੇ ਉਜਾੜ ਵੱਲ ਭੱਜ ਗਏ ਪਰ ਉਨ੍ਹਾਂ ਨਾਲ ਲੜਾਈ ਹੁੰਦੀ ਹੀ ਰਹੀ ਅਤੇ ਉਹ ਲੋਕ ਜਿਹੜੇ ਦੂਸਰੇ ਸ਼ਹਿਰਾਂ ਤੋਂ ਆਏ ਸਨ, ਉਨ੍ਹਾਂ ਨੂੰ ਇਸਰਾਏਲੀ ਰਸਤੇ ਵਿੱਚ ਮਾਰਦੇ ਗਏ।
43ਉਨ੍ਹਾਂ ਨੇ ਬਿਨਯਾਮੀਨੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਦਾ ਪਿੱਛਾ ਨੁਹਾਹ ਤੋਂ ਕੀਤਾ ਅਤੇ ਗਿਬਆਹ ਦੇ ਪੂਰਬ ਵੱਲ ਦੀ ਛਾਉਣੀ ਤੱਕ ਉਨ੍ਹਾਂ ਨੂੰ ਖਦੇੜਦੇ ਗਏ।
44ਬਿਨਯਾਮੀਨੀਆਂ ਦੇ ਅਠਾਰਾਂ ਹਜ਼ਾਰ ਪੁਰਖ ਮਾਰੇ ਗਏ। ਉਹ ਸਾਰੇ ਸੂਰਬੀਰ ਮਨੁੱਖ ਸਨ।

Read ਨਿਆਂਈ 20ਨਿਆਂਈ 20
Compare ਨਿਆਂਈ 20:30-44ਨਿਆਂਈ 20:30-44