Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 20

ਨਿਆਂਈ 20:7-18

Help us?
Click on verse(s) to share them!
7ਵੇਖੋ, ਹੇ ਇਸਰਾਏਲੀਓ, ਅਤੇ ਇੱਥੇ ਹੀ ਤੁਸੀਂ ਆਪਣਾ ਮੱਤ ਦੱਸੋ।”
8ਤਦ ਸਾਰੇ ਲੋਕ ਇੱਕ ਮਨੁੱਖ ਵਾਂਗੂੰ ਉੱਠੇ ਅਤੇ ਕਹਿਣ ਲੱਗੇ, “ਨਾ ਤਾਂ ਸਾਡੇ ਵਿੱਚੋਂ ਕੋਈ ਆਪਣੇ ਤੰਬੂ ਵੱਲ ਜਾਵੇਗਾ ਅਤੇ ਨਾ ਹੀ ਕੋਈ ਆਪਣੇ ਘਰ ਵੱਲ ਮੁੜੇਗਾ।
9ਪਰ ਹੁਣ ਅਸੀਂ ਗਿਬਆਹ ਨਾਲ ਇਹ ਕਰਾਂਗੇ ਅਰਥਾਤ ਅਸੀਂ ਪਰਚੀਆਂ ਪਾ ਕੇ ਉਹ ਦੇ ਉੱਤੇ ਚੜ੍ਹਾਈ ਕਰਾਂਗੇ,
10ਅਤੇ ਅਸੀਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਸੌ ਵਿੱਚੋਂ ਦਸ, ਹਜ਼ਾਰ ਵਿੱਚੋਂ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ ਮਨੁੱਖ ਵੱਖਰੇ ਕਰਾਂਗੇ ਤਾਂ ਜੋ ਉਹ ਫੌਜ ਲਈ ਭੋਜਨ ਵਸਤੂਆਂ ਲਿਆਉਣ, ਕਿਉਂ ਜੋ ਅਸੀਂ ਬਿਨਯਾਮੀਨ ਦੇ ਗਿਬਆਹ ਵਿੱਚ ਜਾ ਕੇ ਉਨ੍ਹਾਂ ਨਾਲ ਉਸੇ ਦੁਸ਼ਟਤਾ ਦੇ ਅਨੁਸਾਰ ਕਰਾਂਗੇ ਜਿਹੜੀ ਉਨ੍ਹਾਂ ਨੇ ਇਸਰਾਏਲ ਵਿੱਚ ਕੀਤੀ ਹੈ।”
11ਤਦ ਸਾਰੇ ਇਸਰਾਏਲੀ ਇੱਕ ਮਨੁੱਖ ਵਾਂਗੂੰ ਜੁੜ ਕੇ ਉਸ ਸ਼ਹਿਰ ਦੇ ਵਿਰੁੱਧ ਇਕੱਠੇ ਹੋਏ।
12ਇਸਰਾਏਲ ਦੇ ਗੋਤਾਂ ਨੇ ਬਿਨਯਾਮੀਨ ਦੇ ਸਾਰੇ ਗੋਤ ਵਿੱਚ ਇਹ ਪੁੱਛਣ ਲਈ ਮਨੁੱਖ ਭੇਜੇ, “ਭਈ ਇਹ ਕੀ ਬੁਰਿਆਈ ਹੈ ਜੋ ਤੁਹਾਡੇ ਵਿਚਕਾਰ ਹੋਈ ਹੈ?
13ਹੁਣ ਉਨ੍ਹਾਂ ਮਨੁੱਖਾਂ ਨੂੰ ਅਰਥਾਤ ਬਲਿਆਲ ਵੰਸ਼ੀਆਂ ਨੂੰ ਜੋ ਗਿਬਆਹ ਵਿੱਚ ਹਨ, ਸਾਡੇ ਹੱਥ ਵਿੱਚ ਸੌਂਪ ਦਿਉ ਤਾਂ ਜੋ ਅਸੀਂ ਉਨ੍ਹਾਂ ਨੂੰ ਮਾਰ ਕੇ ਇਸਰਾਏਲ ਵਿੱਚੋਂ ਬੁਰਿਆਈ ਦਾ ਨਾਸ ਕਰ ਦੇਈਏ।” ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀ ਭਰਾਵਾਂ ਦੀ ਗੱਲ ਨਾ ਮੰਨੀ
14ਸਗੋਂ ਬਿਨਯਾਮੀਨੀ ਆਪੋ ਆਪਣੇ ਸ਼ਹਿਰਾਂ ਵਿੱਚੋਂ ਆ ਕੇ ਗਿਬਆਹ ਵਿੱਚ ਇਸ ਲਈ ਇਕੱਠੇ ਹੋਏ ਤਾਂ ਜੋ ਇਸਰਾਏਲੀਆਂ ਨਾਲ ਲੜਨ ਨੂੰ ਨਿੱਕਲਣ।
15ਅਤੇ ਉਸੇ ਦਿਨ ਗਿਬਆਹ ਦੇ ਵਾਸੀਆਂ ਤੋਂ ਬਿਨਾਂ ਜੋ ਸੱਤ ਸੌ ਚੁਣੇ ਹੋਏ ਜੁਆਨ ਸਨ, ਦੂਸਰੇ ਸ਼ਹਿਰਾਂ ਤੋਂ ਆਏ ਹੋਏ ਬਿਨਯਾਮੀਨੀ ਤਲਵਾਰ ਧਾਰੀ ਸੂਰਮਿਆਂ ਦੀ ਗਿਣਤੀ ਛੱਬੀ ਹਜ਼ਾਰ ਸੀ।
16ਇਨ੍ਹਾਂ ਸਾਰੇ ਲੋਕਾਂ ਵਿੱਚੋਂ ਸੱਤ ਸੌ ਚੁਣੇ ਹੋਏ ਜੁਆਨ ਖੱਬੇ ਸਨ, ਇਹ ਸਾਰੇ ਦੇ ਸਾਰੇ ਅਜਿਹੇ ਸਨ ਜੋ ਗੁਲੇਲ ਨਾਲ ਪੱਥਰ ਦਾ ਨਿਸ਼ਾਨਾ ਲਗਾਉਂਦੇ ਸਨ ਅਤੇ ਕਦੀ ਚੂਕਦੇ ਨਹੀਂ ਸਨ।
17ਬਿਨਯਾਮੀਨ ਤੋਂ ਬਿਨ੍ਹਾਂ ਇਸਰਾਏਲ ਦੇ ਲੋਕ ਚਾਰ ਲੱਖ ਤਲਵਾਰ ਧਾਰੀ ਸਨ ਅਤੇ ਇਹ ਸਭ ਯੋਧਾ ਸਨ।
18ਸਾਰੇ ਇਸਰਾਏਲੀ ਉੱਠ ਕੇ ਬੈਤਏਲ ਨੂੰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਤੋਂ ਸਲਾਹ ਮੰਗੀ, “ਸਾਡੇ ਵਿੱਚੋਂ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲਾਂ ਕੌਣ ਜਾਵੇ?” ਯਹੋਵਾਹ ਨੇ ਕਿਹਾ, “ਪਹਿਲਾਂ ਯਹੂਦਾਹ ਜਾਵੇਗਾ।”

Read ਨਿਆਂਈ 20ਨਿਆਂਈ 20
Compare ਨਿਆਂਈ 20:7-18ਨਿਆਂਈ 20:7-18