Text copied!
Bibles in Panjabi

ਨਿਆਂਈ 20:8-21 in Panjabi

Help us?

ਨਿਆਂਈ 20:8-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਸਾਰੇ ਲੋਕ ਇੱਕ ਮਨੁੱਖ ਵਾਂਗੂੰ ਉੱਠੇ ਅਤੇ ਕਹਿਣ ਲੱਗੇ, “ਨਾ ਤਾਂ ਸਾਡੇ ਵਿੱਚੋਂ ਕੋਈ ਆਪਣੇ ਤੰਬੂ ਵੱਲ ਜਾਵੇਗਾ ਅਤੇ ਨਾ ਹੀ ਕੋਈ ਆਪਣੇ ਘਰ ਵੱਲ ਮੁੜੇਗਾ।
9 ਪਰ ਹੁਣ ਅਸੀਂ ਗਿਬਆਹ ਨਾਲ ਇਹ ਕਰਾਂਗੇ ਅਰਥਾਤ ਅਸੀਂ ਪਰਚੀਆਂ ਪਾ ਕੇ ਉਹ ਦੇ ਉੱਤੇ ਚੜ੍ਹਾਈ ਕਰਾਂਗੇ,
10 ਅਤੇ ਅਸੀਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਸੌ ਵਿੱਚੋਂ ਦਸ, ਹਜ਼ਾਰ ਵਿੱਚੋਂ ਸੌ ਅਤੇ ਦਸ ਹਜ਼ਾਰ ਵਿੱਚੋਂ ਇੱਕ ਹਜ਼ਾਰ ਮਨੁੱਖ ਵੱਖਰੇ ਕਰਾਂਗੇ ਤਾਂ ਜੋ ਉਹ ਫੌਜ ਲਈ ਭੋਜਨ ਵਸਤੂਆਂ ਲਿਆਉਣ, ਕਿਉਂ ਜੋ ਅਸੀਂ ਬਿਨਯਾਮੀਨ ਦੇ ਗਿਬਆਹ ਵਿੱਚ ਜਾ ਕੇ ਉਨ੍ਹਾਂ ਨਾਲ ਉਸੇ ਦੁਸ਼ਟਤਾ ਦੇ ਅਨੁਸਾਰ ਕਰਾਂਗੇ ਜਿਹੜੀ ਉਨ੍ਹਾਂ ਨੇ ਇਸਰਾਏਲ ਵਿੱਚ ਕੀਤੀ ਹੈ।”
11 ਤਦ ਸਾਰੇ ਇਸਰਾਏਲੀ ਇੱਕ ਮਨੁੱਖ ਵਾਂਗੂੰ ਜੁੜ ਕੇ ਉਸ ਸ਼ਹਿਰ ਦੇ ਵਿਰੁੱਧ ਇਕੱਠੇ ਹੋਏ।
12 ਇਸਰਾਏਲ ਦੇ ਗੋਤਾਂ ਨੇ ਬਿਨਯਾਮੀਨ ਦੇ ਸਾਰੇ ਗੋਤ ਵਿੱਚ ਇਹ ਪੁੱਛਣ ਲਈ ਮਨੁੱਖ ਭੇਜੇ, “ਭਈ ਇਹ ਕੀ ਬੁਰਿਆਈ ਹੈ ਜੋ ਤੁਹਾਡੇ ਵਿਚਕਾਰ ਹੋਈ ਹੈ?
13 ਹੁਣ ਉਨ੍ਹਾਂ ਮਨੁੱਖਾਂ ਨੂੰ ਅਰਥਾਤ ਬਲਿਆਲ ਵੰਸ਼ੀਆਂ ਨੂੰ ਜੋ ਗਿਬਆਹ ਵਿੱਚ ਹਨ, ਸਾਡੇ ਹੱਥ ਵਿੱਚ ਸੌਂਪ ਦਿਉ ਤਾਂ ਜੋ ਅਸੀਂ ਉਨ੍ਹਾਂ ਨੂੰ ਮਾਰ ਕੇ ਇਸਰਾਏਲ ਵਿੱਚੋਂ ਬੁਰਿਆਈ ਦਾ ਨਾਸ ਕਰ ਦੇਈਏ।” ਪਰ ਬਿਨਯਾਮੀਨੀਆਂ ਨੇ ਆਪਣੇ ਇਸਰਾਏਲੀ ਭਰਾਵਾਂ ਦੀ ਗੱਲ ਨਾ ਮੰਨੀ
14 ਸਗੋਂ ਬਿਨਯਾਮੀਨੀ ਆਪੋ ਆਪਣੇ ਸ਼ਹਿਰਾਂ ਵਿੱਚੋਂ ਆ ਕੇ ਗਿਬਆਹ ਵਿੱਚ ਇਸ ਲਈ ਇਕੱਠੇ ਹੋਏ ਤਾਂ ਜੋ ਇਸਰਾਏਲੀਆਂ ਨਾਲ ਲੜਨ ਨੂੰ ਨਿੱਕਲਣ।
15 ਅਤੇ ਉਸੇ ਦਿਨ ਗਿਬਆਹ ਦੇ ਵਾਸੀਆਂ ਤੋਂ ਬਿਨਾਂ ਜੋ ਸੱਤ ਸੌ ਚੁਣੇ ਹੋਏ ਜੁਆਨ ਸਨ, ਦੂਸਰੇ ਸ਼ਹਿਰਾਂ ਤੋਂ ਆਏ ਹੋਏ ਬਿਨਯਾਮੀਨੀ ਤਲਵਾਰ ਧਾਰੀ ਸੂਰਮਿਆਂ ਦੀ ਗਿਣਤੀ ਛੱਬੀ ਹਜ਼ਾਰ ਸੀ।
16 ਇਨ੍ਹਾਂ ਸਾਰੇ ਲੋਕਾਂ ਵਿੱਚੋਂ ਸੱਤ ਸੌ ਚੁਣੇ ਹੋਏ ਜੁਆਨ ਖੱਬੇ ਸਨ, ਇਹ ਸਾਰੇ ਦੇ ਸਾਰੇ ਅਜਿਹੇ ਸਨ ਜੋ ਗੁਲੇਲ ਨਾਲ ਪੱਥਰ ਦਾ ਨਿਸ਼ਾਨਾ ਲਗਾਉਂਦੇ ਸਨ ਅਤੇ ਕਦੀ ਚੂਕਦੇ ਨਹੀਂ ਸਨ।
17 ਬਿਨਯਾਮੀਨ ਤੋਂ ਬਿਨ੍ਹਾਂ ਇਸਰਾਏਲ ਦੇ ਲੋਕ ਚਾਰ ਲੱਖ ਤਲਵਾਰ ਧਾਰੀ ਸਨ ਅਤੇ ਇਹ ਸਭ ਯੋਧਾ ਸਨ।
18 ਸਾਰੇ ਇਸਰਾਏਲੀ ਉੱਠ ਕੇ ਬੈਤਏਲ ਨੂੰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਤੋਂ ਸਲਾਹ ਮੰਗੀ, “ਸਾਡੇ ਵਿੱਚੋਂ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲਾਂ ਕੌਣ ਜਾਵੇ?” ਯਹੋਵਾਹ ਨੇ ਕਿਹਾ, “ਪਹਿਲਾਂ ਯਹੂਦਾਹ ਜਾਵੇਗਾ।”
19 ਤਦ ਇਸਰਾਏਲੀਆਂ ਨੇ ਸਵੇਰੇ ਉੱਠ ਕੇ ਗਿਬਆਹ ਦੇ ਸਾਹਮਣੇ ਤੰਬੂ ਲਾਏ,
20 ਅਤੇ ਇਸਰਾਏਲੀ ਪੁਰਖ ਬਿਨਯਾਮੀਨ ਨਾਲ ਲੜਨ ਨੂੰ ਨਿੱਕਲੇ ਅਤੇ ਇਸਰਾਏਲੀ ਪੁਰਖ ਗਿਬਆਹ ਵਿੱਚ ਉਨ੍ਹਾਂ ਦੇ ਸਾਹਮਣੇ ਕਤਾਰ ਬੰਨ ਕੇ ਲੜਾਈ ਦੇ ਲਈ ਆ ਕੇ ਖੜ੍ਹੇ ਹੋਏ।
21 ਤਦ ਬਿਨਯਾਮੀਨੀਆਂ ਨੇ ਗਿਬਆਹ ਤੋਂ ਨਿੱਕਲ ਕੇ ਉਸੇ ਦਿਨ ਬਾਈ ਹਜ਼ਾਰ ਇਸਰਾਏਲੀਆਂ ਨੂੰ ਮਾਰ ਕੇ ਮਿੱਟੀ ਵਿੱਚ ਰਲਾ ਦਿੱਤਾ।
ਨਿਆਂਈ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ