Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 21

ਨਿਆਂਈ 21:8-12

Help us?
Click on verse(s) to share them!
8ਫਿਰ ਉਨ੍ਹਾਂ ਨੇ ਪੁੱਛਿਆ, ਇਸਰਾਏਲੀਆਂ ਵਿੱਚੋਂ ਕਿਹੜਾ ਗੋਤ ਹੈ ਜੋ ਮਿਸਪਾਹ ਵਿੱਚ ਯਹੋਵਾਹ ਦੇ ਸਨਮੁਖ ਨਹੀਂ ਆਇਆ ਸੀ? ਤਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਸਭਾ ਵਿੱਚ ਇਕੱਠੇ ਹੋਣ ਲਈ ਉੱਥੇ ਕੋਈ ਨਹੀਂ ਆਇਆ ਸੀ।
9ਕਿਉਂਕਿ ਜਿਸ ਵੇਲੇ ਲੋਕਾਂ ਦੀ ਗਿਣਤੀ ਕੀਤੀ ਗਈ ਤਾਂ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਕੋਈ ਵੀ ਉੱਥੇ ਨਾ ਲੱਭਿਆ।
10ਤਦ ਸਭਾ ਨੇ ਬਾਰਾਂ ਹਜ਼ਾਰ ਸੂਰਬੀਰਾਂ ਨੂੰ ਇਹ ਆਗਿਆ ਦੇ ਕੇ ਭੇਜਿਆ, “ਤੁਸੀਂ ਜਾ ਕੇ ਯਾਬੇਸ਼ ਗਿਲਆਦ ਦੇ ਵਾਸੀਆਂ ਨੂੰ ਇਸਤਰੀਆਂ ਅਤੇ ਬਾਲਕਾਂ ਸਮੇਤ ਤਲਵਾਰ ਦੀ ਧਾਰ ਨਾਲ ਨਾਸ ਕਰ ਦਿਉ।
11ਅਤੇ ਇਹ ਕੰਮ ਕਰੋ ਕਿ ਸਾਰੇ ਪੁਰਸ਼ਾਂ ਅਤੇ ਉਨ੍ਹਾਂ ਇਸਤਰੀਆਂ ਨੂੰ ਜਿਨ੍ਹਾਂ ਨੇ ਪੁਰਖਾਂ ਨਾਲ ਸੰਗ ਕੀਤਾ ਹੋਇਆ ਹੋਵੇ ਨਾਸ ਕਰ ਦੇਣਾ।”
12ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੇ ਵਾਸੀਆਂ ਵਿੱਚੋਂ ਚਾਰ ਸੌ ਕੁਆਰੀਆਂ ਮਿਲੀਆਂ ਜਿਹੜੀਆਂ ਪੁਰਖਾਂ ਤੋਂ ਅਣਜਾਣ ਸਨ, ਅਤੇ ਜਿਨ੍ਹਾਂ ਨੇ ਕਿਸੇ ਨਾਲ ਸੰਗ ਨਹੀਂ ਕੀਤਾ ਸੀ। ਉਹ ਉਨ੍ਹਾਂ ਨੂੰ ਕਨਾਨ ਦੇਸ਼ ਵਿੱਚ ਸ਼ੀਲੋਹ ਦੀ ਛਾਉਣੀ ਵਿੱਚ ਲੈ ਆਏ।

Read ਨਿਆਂਈ 21ਨਿਆਂਈ 21
Compare ਨਿਆਂਈ 21:8-12ਨਿਆਂਈ 21:8-12