Text copied!
Bibles in Panjabi

ਨਿਆਂਈ 2:18-20 in Panjabi

Help us?

ਨਿਆਂਈ 2:18-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਜਦ ਯਹੋਵਾਹ ਉਨ੍ਹਾਂ ਦੇ ਲਈ ਨਿਆਂਈਆਂ ਨੂੰ ਠਹਿਰਾਉਂਦਾ ਤਾਂ ਯਹੋਵਾਹ ਉਨ੍ਹਾਂ ਨਿਆਂਈਆਂ ਦੇ ਨਾਲ ਰਹਿੰਦਾ ਸੀ ਅਤੇ ਜਦ ਤੱਕ ਨਿਆਈਂ ਜੀਉਂਦਾ ਰਹਿੰਦਾ ਸੀ ਤਦ ਤੱਕ ਇਸਰਾਏਲ ਨੂੰ ਉਸ ਦੇ ਵੈਰੀਆਂ ਦੇ ਹੱਥੋਂ ਛੁਡਾਉਂਦਾ ਸੀ, ਕਿਉਂ ਜੋ ਯਹੋਵਾਹ ਉਨ੍ਹਾਂ ਦੀ ਦੁਹਾਈ ਤੋਂ ਜੋ ਉਹ ਆਪਣੇ ਦੁੱਖ ਦੇਣ ਵਾਲਿਆਂ ਅਤੇ ਲੁਟੇਰਿਆਂ ਦੇ ਕਾਰਨ ਦਿੰਦੇ ਸਨ, ਦੁਖੀ ਹੁੰਦਾ ਸੀ।
19 ਪਰ ਜਦ ਉਹ ਨਿਆਈਂ ਮਰ ਜਾਂਦਾ ਤਾਂ ਉਹ ਫਿਰ ਮੁੜ ਜਾਂਦੇ, ਅਤੇ ਪਰਾਏ ਦੇਵਤਿਆਂ ਦੀ ਪੂਜਾ ਕਰਕੇ ਉਨ੍ਹਾਂ ਦੇ ਪਿੱਛੇ ਲੱਗਦੇ ਅਤੇ ਉਨ੍ਹਾਂ ਦੇ ਅੱਗੇ ਮੱਥੇ ਟੇਕਦੇ, ਇਸ ਤਰ੍ਹਾਂ ਉਹ ਆਪਣੇ ਪੁਰਖਿਆਂ ਤੋਂ ਵੱਧ ਅਪਰਾਧੀ ਬਣੇ ਅਤੇ ਉਹ ਆਪਣੇ ਬੁਰੇ ਕੰਮਾਂ ਨੂੰ ਅਤੇ ਆਪਣੇ ਢੀਠਪੁਣੇ ਨੂੰ ਛੱਡਦੇ ਨਹੀਂ ਸਨ।
20 ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਕਿਹਾ, “ਕਿਉਂ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ, ਤੋੜ ਦਿੱਤਾ ਅਤੇ ਮੇਰੀ ਆਗਿਆ ਨਾ ਮੰਨੀ,
ਨਿਆਂਈ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ