2ਪਰ ਤੁਸੀਂ ਇਸ ਦੇਸ਼ ਦੇ ਵਾਸੀਆਂ ਨਾਲ ਨੇਮ ਨਾ ਬੰਨ੍ਹਿਓ ਸਗੋਂ ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਪਰ ਤੁਸੀਂ ਮੇਰਾ ਹੁਕਮ ਨਾ ਮੰਨਿਆ, ਤੁਸੀਂ ਅਜਿਹਾ ਕਿਉਂ ਕੀਤਾ?
3ਇਸ ਲਈ ਮੈਂ ਵੀ ਕਹਿੰਦਾ ਹਾਂ, ਮੈਂ ਉਹਨਾਂ ਨੂੰ ਤੁਹਾਡੇ ਅੱਗੋਂ ਨਾ ਕੱਢਾਂਗਾ, ਸਗੋਂ ਉਹ ਤੁਹਾਡੀਆਂ ਵੱਖੀਆਂ ਵਿੱਚ ਕੰਡਿਆਂ ਵਰਗੇ ਅਤੇ ਉਹਨਾਂ ਦੇ ਦੇਵਤੇ ਤੁਹਾਡੇ ਲਈ ਫਾਹੀ ਹੋਣਗੇ।”
4ਜਦ ਯਹੋਵਾਹ ਦੇ ਦੂਤ ਨੇ ਇਹ ਗੱਲਾਂ ਸਾਰੇ ਇਸਰਾਏਲੀਆਂ ਨੂੰ ਆਖੀਆਂ ਤਾਂ ਉਹ ਸਾਰੇ ਲੋਕ ਉੱਚੀ-ਉੱਚੀ ਰੋਣ ਲੱਗ ਪਏ।
5ਅਤੇ ਉਨ੍ਹਾਂ ਨੇ ਉਸ ਸਥਾਨ ਦਾ ਨਾਮ ਬੋਕੀਮ ਰੱਖਿਆ ਅਤੇ ਉੱਥੇ ਉਨ੍ਹਾਂ ਨੇ ਯਹੋਵਾਹ ਦੇ ਲਈ ਬਲੀਆਂ ਚੜ੍ਹਾਈਆਂ।
6ਜਿਸ ਵੇਲੇ ਯਹੋਸ਼ੁਆ ਨੇ ਲੋਕਾਂ ਨੂੰ ਵਿਦਿਆ ਕੀਤਾ, ਤਾਂ ਸਾਰੇ ਇਸਰਾਏਲੀ ਆਪੋ ਆਪਣੇ ਹਿੱਸੇ ਵਿੱਚ ਚਲੇ ਗਏ ਤਾਂ ਜੋ ਉਸ ਦੇਸ਼ ਨੂੰ ਆਪਣੇ ਵੱਸ ਵਿੱਚ ਕਰ ਲੈਣ।
7ਅਤੇ ਉਹ ਲੋਕ ਯਹੋਸ਼ੁਆ ਦੇ ਜੀਵਨ ਭਰ ਅਤੇ ਜਦ ਤੱਕ ਉਹ ਬਜ਼ੁਰਗ ਜੀਉਂਦੇ ਰਹੇ ਜਿਹੜੇ ਯਹੋਸ਼ੁਆ ਦੇ ਮਰਨ ਤੋਂ ਬਾਅਦ ਸਨ, ਅਤੇ ਜਿਨ੍ਹਾਂ ਨੇ ਯਹੋਵਾਹ ਦੇ ਸਾਰੇ ਵੱਡੇ ਕੰਮਾਂ ਨੂੰ ਵੇਖਿਆ ਸੀ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ, ਤਦ ਤੱਕ ਉਹ ਯਹੋਵਾਹ ਦੀ ਉਪਾਸਨਾ ਕਰਦੇ ਰਹੇ।
8ਤਦ ਯਹੋਵਾਹ ਦਾ ਦਾਸ ਨੂਨ ਦਾ ਪੁੱਤਰ ਯਹੋਸ਼ੁਆ ਇੱਕ ਸੌ ਦਸ ਸਾਲ ਦਾ ਹੋ ਕੇ ਮਰ ਗਿਆ।
9ਅਤੇ ਉਨ੍ਹਾਂ ਨੇ ਉਸ ਦੇ ਹਿੱਸੇ ਦੀ ਜ਼ਮੀਨ ਤਿਮਨਥ-ਹਰਸ ਵਿੱਚ ਜੋ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਗਾਸ਼ ਨਾਮਕ ਪਰਬਤ ਦੇ ਉੱਤਰ ਵੱਲ ਹੈ, ਉਸ ਨੂੰ ਦੱਬ ਦਿੱਤਾ।
10ਸੋ ਉਸ ਪੀੜ੍ਹੀ ਦੇ ਸਾਰੇ ਲੋਕ ਆਪਣੇ ਪੁਰਖਿਆਂ ਨਾਲ ਜਾ ਰਲੇ ਅਤੇ ਉਨ੍ਹਾਂ ਦੇ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਹੋਵਾਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਉਸ ਨੇ ਇਸਰਾਏਲ ਦੇ ਲਈ ਕੀਤੇ ਸਨ।
11ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਬਆਲ ਦੇਵਤਿਆਂ ਦੀ ਪੂਜਾ ਕਰਨ ਲੱਗੇ।