Text copied!
Bibles in Panjabi

ਨਿਆਂਈ 3:10-26 in Panjabi

Help us?

ਨਿਆਂਈ 3:10-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਯਹੋਵਾਹ ਦਾ ਆਤਮਾ ਆਥਨੀਏਲ ਦੇ ਉੱਤੇ ਆਇਆ ਅਤੇ ਉਹ ਇਸਰਾਏਲ ਦਾ ਨਿਆਈਂ ਬਣਿਆ ਅਤੇ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਹੋਵਾਹ ਨੇ ਅਰਾਮ ਦੇ ਰਾਜਾ ਕੂਸ਼ਨ-ਰਿਸ਼ਾਤੈਮ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਸ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ।
11 ਤਦ ਚਾਲ੍ਹੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਰਹੀ, ਫਿਰ ਕਨਜ਼ ਦਾ ਪੁੱਤਰ ਆਥਨੀਏਲ ਮਰ ਗਿਆ।
12 ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਅਤੇ ਯਹੋਵਾਹ ਨੇ ਮੋਆਬ ਦੇ ਰਾਜਾ ਅਗਲੋਨ ਨੂੰ ਇਸਰਾਏਲ ਦੇ ਉੱਤੇ ਪਰਬਲ ਕੀਤਾ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਸੀ।
13 ਇਸ ਲਈ ਉਸ ਨੇ ਅੰਮੋਨੀਆਂ ਅਤੇ ਅਮਾਲੇਕੀਆਂ ਨੂੰ ਆਪਣੇ ਨਾਲ ਮਿਲਾਇਆ ਅਤੇ ਇਸਰਾਏਲ ਉੱਤੇ ਹਮਲਾ ਕੀਤਾ ਅਤੇ ਖ਼ਜੂਰਾਂ ਵਾਲੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ
14 ਤਦ ਇਸਰਾਏਲੀ ਅਠਾਰਾਂ ਸਾਲਾਂ ਤੱਕ ਮੋਆਬ ਦੇ ਰਾਜਾ ਅਗਲੋਨ ਦੀ ਸੇਵਾ ਟਹਿਲ ਕਰਦੇ ਰਹੇ।
15 ਫਿਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਚਾਉਣ ਵਾਲੇ ਨੂੰ ਅਰਥਾਤ ਬਿਨਯਾਮੀਨ ਗੋਤ ਦੇ ਗੇਰਾ ਦੇ ਪੁੱਤਰ ਏਹੂਦ ਨੂੰ ਜੋ ਖੱਬਾ ਸੀ, ਚੁਣਿਆ ਅਤੇ ਇਸਰਾਏਲੀਆਂ ਨੇ ਉਸ ਦੇ ਹੱਥ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਭੇਜਿਆ।
16 ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੋਧਾਰੀ ਤਲਵਾਰ ਬਣਵਾਈ ਅਤੇ ਉਸ ਨੂੰ ਆਪਣੇ ਕੱਪੜਿਆਂ ਦੇ ਹੇਠ ਸੱਜੇ ਪੱਟ ਨਾਲ ਬੰਨ੍ਹ ਲਿਆ।
17 ਤਦ ਉਹ ਉਸ ਨਜ਼ਰਾਨੇ ਨੂੰ ਮੋਆਬ ਦੇ ਰਾਜਾ ਕੋਲ ਲਿਆਇਆ। ਅਗਲੋਨ ਇੱਕ ਮੋਟੇ ਢਿੱਡ ਵਾਲਾ ਮਨੁੱਖ ਸੀ।
18 ਅਤੇ ਅਜਿਹਾ ਹੋਇਆ ਜਦ ਏਹੂਦ ਨੇ ਨਜ਼ਰਾਨਾ ਉਸ ਨੂੰ ਦੇ ਦਿੱਤਾ ਤਾਂ ਜਿਹੜੇ ਲੋਕ ਨਜ਼ਰਾਨਾ ਚੁੱਕ ਕੇ ਲਿਆਏ ਸਨ, ਉਨ੍ਹਾਂ ਨੂੰ ਉਸ ਨੇ ਭੇਜ ਦਿੱਤਾ।
19 ਪਰ ਉਹ ਆਪ ਪੱਥਰ ਦੀ ਖਾਣ ਕੋਲੋਂ ਜੋ ਗਿਲਗਾਲ ਵਿੱਚ ਹੈ, ਵਾਪਿਸ ਆਇਆ ਅਤੇ ਅਗਲੋਨ ਨੂੰ ਕਿਹਾ, “ਹੇ ਮਹਾਰਾਜ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।” ਅਗਲੋਨ ਨੇ ਕਿਹਾ, “ਥੋੜੀ ਦੇਰ ਲਈ ਬਾਹਰ ਜਾਓ।” ਤਦ ਜਿਹੜੇ ਉਸ ਦੇ ਆਲੇ-ਦੁਆਲੇ ਖੜ੍ਹੇ ਸਨ, ਸਭ ਬਾਹਰ ਨਿੱਕਲ ਗਏ।
20 ਤਦ ਏਹੂਦ ਉਸ ਦੇ ਕੋਲ ਆਇਆ, ਉਸ ਵੇਲੇ ਉਹ ਹਵਾਦਾਰ ਚੁਬਾਰੇ ਵਿੱਚ ਜੋ ਸਿਰਫ਼ ਉਸ ਦੇ ਲਈ ਸੀ, ਬੈਠਿਆ ਹੋਇਆ ਸੀ। ਫਿਰ ਏਹੂਦ ਨੇ ਕਿਹਾ, “ਤੁਹਾਡੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ ਹੈ।” ਤਦ ਉਹ ਗੱਦੀ ਉੱਤੋਂ ਉੱਠ ਕੇ ਖੜ੍ਹਾ ਹੋ ਗਿਆ।
21 ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ।
22 ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
23 ਤਦ ਏਹੂਦ ਨੇ ਬਾਹਰ ਵਿਹੜੇ ਵਿੱਚ ਆ ਕੇ ਚੁਬਾਰੇ ਦਾ ਦਰਵਾਜ਼ਾ ਆਪਣੇ ਪਿੱਛੇ ਬੰਦ ਕੀਤਾ ਅਤੇ ਤਾਲਾ ਲਗਾ ਦਿੱਤਾ।
24 ਜਦ ਉਹ ਨਿੱਕਲ ਗਿਆ ਤਾਂ ਅਗਲੋਨ ਦੇ ਸੇਵਕ ਆਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਚੁਬਾਰੇ ਦੇ ਦਰਵਾਜ਼ੇ ਬੰਦ ਸਨ ਤਾਂ ਉਨ੍ਹਾਂ ਨੇ ਕਿਹਾ, “ਉਹ ਹਵਾਦਾਰ ਚੁਬਾਰੇ ਦੀ ਅੰਦਰਲੀ ਕੋਠੜੀ ਵਿੱਚ ਪਖ਼ਾਨੇ ਵਿੱਚ ਬੈਠਾ ਹੋਵੇਗਾ।”
25 ਅਤੇ ਉਹ ਬਹੁਤ ਦੇਰ ਤੱਕ ਉਸ ਦੀ ਉਡੀਕ ਕਰਦੇ ਰਹੇ, ਇੱਥੋਂ ਤੱਕ ਕਿ ਉਹ ਸ਼ਰਮਿੰਦੇ ਹੋਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਉਹ ਚੁਬਾਰੇ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਉਨ੍ਹਾਂ ਨੇ ਆਪ ਹੀ ਚਾਬੀ ਲਾ ਕੇ ਦਰਵਾਜ਼ਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮਰਿਆ ਪਿਆ ਸੀ!
26 ਉਨ੍ਹਾਂ ਦੇ ਉਡੀਕਣ ਦੇ ਸਮੇਂ ਵਿੱਚ ਏਹੂਦ ਭੱਜ ਗਿਆ ਅਤੇ ਪੱਥਰ ਦੀ ਖਾਣ ਤੋਂ ਪਾਰ ਲੰਘ ਗਿਆ ਅਤੇ ਸਈਰਾਹ ਦੇ ਵਿੱਚ ਜਾ ਕੇ ਬਚ ਗਿਆ।
ਨਿਆਂਈ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ