Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 3

ਨਿਆਂਈ 3:11-27

Help us?
Click on verse(s) to share them!
11ਤਦ ਚਾਲ੍ਹੀ ਸਾਲਾਂ ਤੱਕ ਉਸ ਦੇਸ਼ ਵਿੱਚ ਸ਼ਾਂਤੀ ਰਹੀ, ਫਿਰ ਕਨਜ਼ ਦਾ ਪੁੱਤਰ ਆਥਨੀਏਲ ਮਰ ਗਿਆ।
12ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਅਤੇ ਯਹੋਵਾਹ ਨੇ ਮੋਆਬ ਦੇ ਰਾਜਾ ਅਗਲੋਨ ਨੂੰ ਇਸਰਾਏਲ ਦੇ ਉੱਤੇ ਪਰਬਲ ਕੀਤਾ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਸੀ।
13ਇਸ ਲਈ ਉਸ ਨੇ ਅੰਮੋਨੀਆਂ ਅਤੇ ਅਮਾਲੇਕੀਆਂ ਨੂੰ ਆਪਣੇ ਨਾਲ ਮਿਲਾਇਆ ਅਤੇ ਇਸਰਾਏਲ ਉੱਤੇ ਹਮਲਾ ਕੀਤਾ ਅਤੇ ਖ਼ਜੂਰਾਂ ਵਾਲੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ
14ਤਦ ਇਸਰਾਏਲੀ ਅਠਾਰਾਂ ਸਾਲਾਂ ਤੱਕ ਮੋਆਬ ਦੇ ਰਾਜਾ ਅਗਲੋਨ ਦੀ ਸੇਵਾ ਟਹਿਲ ਕਰਦੇ ਰਹੇ।
15ਫਿਰ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਅਤੇ ਯਹੋਵਾਹ ਨੇ ਉਨ੍ਹਾਂ ਦੇ ਲਈ ਇੱਕ ਬਚਾਉਣ ਵਾਲੇ ਨੂੰ ਅਰਥਾਤ ਬਿਨਯਾਮੀਨ ਗੋਤ ਦੇ ਗੇਰਾ ਦੇ ਪੁੱਤਰ ਏਹੂਦ ਨੂੰ ਜੋ ਖੱਬਾ ਸੀ, ਚੁਣਿਆ ਅਤੇ ਇਸਰਾਏਲੀਆਂ ਨੇ ਉਸ ਦੇ ਹੱਥ ਮੋਆਬ ਦੇ ਰਾਜਾ ਅਗਲੋਨ ਕੋਲ ਨਜ਼ਰਾਨਾ ਭੇਜਿਆ।
16ਏਹੂਦ ਨੇ ਆਪਣੇ ਲਈ ਇੱਕ ਹੱਥ ਲੰਮੀ ਦੋਧਾਰੀ ਤਲਵਾਰ ਬਣਵਾਈ ਅਤੇ ਉਸ ਨੂੰ ਆਪਣੇ ਕੱਪੜਿਆਂ ਦੇ ਹੇਠ ਸੱਜੇ ਪੱਟ ਨਾਲ ਬੰਨ੍ਹ ਲਿਆ।
17ਤਦ ਉਹ ਉਸ ਨਜ਼ਰਾਨੇ ਨੂੰ ਮੋਆਬ ਦੇ ਰਾਜਾ ਕੋਲ ਲਿਆਇਆ। ਅਗਲੋਨ ਇੱਕ ਮੋਟੇ ਢਿੱਡ ਵਾਲਾ ਮਨੁੱਖ ਸੀ।
18ਅਤੇ ਅਜਿਹਾ ਹੋਇਆ ਜਦ ਏਹੂਦ ਨੇ ਨਜ਼ਰਾਨਾ ਉਸ ਨੂੰ ਦੇ ਦਿੱਤਾ ਤਾਂ ਜਿਹੜੇ ਲੋਕ ਨਜ਼ਰਾਨਾ ਚੁੱਕ ਕੇ ਲਿਆਏ ਸਨ, ਉਨ੍ਹਾਂ ਨੂੰ ਉਸ ਨੇ ਭੇਜ ਦਿੱਤਾ।
19ਪਰ ਉਹ ਆਪ ਪੱਥਰ ਦੀ ਖਾਣ ਕੋਲੋਂ ਜੋ ਗਿਲਗਾਲ ਵਿੱਚ ਹੈ, ਵਾਪਿਸ ਆਇਆ ਅਤੇ ਅਗਲੋਨ ਨੂੰ ਕਿਹਾ, “ਹੇ ਮਹਾਰਾਜ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।” ਅਗਲੋਨ ਨੇ ਕਿਹਾ, “ਥੋੜੀ ਦੇਰ ਲਈ ਬਾਹਰ ਜਾਓ।” ਤਦ ਜਿਹੜੇ ਉਸ ਦੇ ਆਲੇ-ਦੁਆਲੇ ਖੜ੍ਹੇ ਸਨ, ਸਭ ਬਾਹਰ ਨਿੱਕਲ ਗਏ।
20ਤਦ ਏਹੂਦ ਉਸ ਦੇ ਕੋਲ ਆਇਆ, ਉਸ ਵੇਲੇ ਉਹ ਹਵਾਦਾਰ ਚੁਬਾਰੇ ਵਿੱਚ ਜੋ ਸਿਰਫ਼ ਉਸ ਦੇ ਲਈ ਸੀ, ਬੈਠਿਆ ਹੋਇਆ ਸੀ। ਫਿਰ ਏਹੂਦ ਨੇ ਕਿਹਾ, “ਤੁਹਾਡੇ ਲਈ ਮੇਰੇ ਕੋਲ ਪਰਮੇਸ਼ੁਰ ਦੀ ਵੱਲੋਂ ਇੱਕ ਸੰਦੇਸ਼ ਹੈ।” ਤਦ ਉਹ ਗੱਦੀ ਉੱਤੋਂ ਉੱਠ ਕੇ ਖੜ੍ਹਾ ਹੋ ਗਿਆ।
21ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ।
22ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
23ਤਦ ਏਹੂਦ ਨੇ ਬਾਹਰ ਵਿਹੜੇ ਵਿੱਚ ਆ ਕੇ ਚੁਬਾਰੇ ਦਾ ਦਰਵਾਜ਼ਾ ਆਪਣੇ ਪਿੱਛੇ ਬੰਦ ਕੀਤਾ ਅਤੇ ਤਾਲਾ ਲਗਾ ਦਿੱਤਾ।
24ਜਦ ਉਹ ਨਿੱਕਲ ਗਿਆ ਤਾਂ ਅਗਲੋਨ ਦੇ ਸੇਵਕ ਆਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਚੁਬਾਰੇ ਦੇ ਦਰਵਾਜ਼ੇ ਬੰਦ ਸਨ ਤਾਂ ਉਨ੍ਹਾਂ ਨੇ ਕਿਹਾ, “ਉਹ ਹਵਾਦਾਰ ਚੁਬਾਰੇ ਦੀ ਅੰਦਰਲੀ ਕੋਠੜੀ ਵਿੱਚ ਪਖ਼ਾਨੇ ਵਿੱਚ ਬੈਠਾ ਹੋਵੇਗਾ।”
25ਅਤੇ ਉਹ ਬਹੁਤ ਦੇਰ ਤੱਕ ਉਸ ਦੀ ਉਡੀਕ ਕਰਦੇ ਰਹੇ, ਇੱਥੋਂ ਤੱਕ ਕਿ ਉਹ ਸ਼ਰਮਿੰਦੇ ਹੋਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਉਹ ਚੁਬਾਰੇ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਉਨ੍ਹਾਂ ਨੇ ਆਪ ਹੀ ਚਾਬੀ ਲਾ ਕੇ ਦਰਵਾਜ਼ਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮਰਿਆ ਪਿਆ ਸੀ!
26ਉਨ੍ਹਾਂ ਦੇ ਉਡੀਕਣ ਦੇ ਸਮੇਂ ਵਿੱਚ ਏਹੂਦ ਭੱਜ ਗਿਆ ਅਤੇ ਪੱਥਰ ਦੀ ਖਾਣ ਤੋਂ ਪਾਰ ਲੰਘ ਗਿਆ ਅਤੇ ਸਈਰਾਹ ਦੇ ਵਿੱਚ ਜਾ ਕੇ ਬਚ ਗਿਆ।
27ਫਿਰ ਅਜਿਹਾ ਹੋਇਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੇ ਇਫ਼ਰਾਈਮ ਦੇ ਪਰਬਤ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਨੇ ਨਾਲ ਪਰਬਤ ਤੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।

Read ਨਿਆਂਈ 3ਨਿਆਂਈ 3
Compare ਨਿਆਂਈ 3:11-27ਨਿਆਂਈ 3:11-27