Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 3

ਨਿਆਂਈ 3:21-27

Help us?
Click on verse(s) to share them!
21ਤਦ ਏਹੂਦ ਨੇ ਆਪਣਾ ਖੱਬਾ ਹੱਥ ਵਧਾਇਆ ਅਤੇ ਆਪਣੇ ਸੱਜੇ ਪੱਟ ਉੱਤੋਂ ਤਲਵਾਰ ਫੜ੍ਹ ਕੇ ਉਸ ਦੇ ਢਿੱਡ ਦੇ ਵਿੱਚ ਘੁਸਾ ਦਿੱਤੀ।
22ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
23ਤਦ ਏਹੂਦ ਨੇ ਬਾਹਰ ਵਿਹੜੇ ਵਿੱਚ ਆ ਕੇ ਚੁਬਾਰੇ ਦਾ ਦਰਵਾਜ਼ਾ ਆਪਣੇ ਪਿੱਛੇ ਬੰਦ ਕੀਤਾ ਅਤੇ ਤਾਲਾ ਲਗਾ ਦਿੱਤਾ।
24ਜਦ ਉਹ ਨਿੱਕਲ ਗਿਆ ਤਾਂ ਅਗਲੋਨ ਦੇ ਸੇਵਕ ਆਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਚੁਬਾਰੇ ਦੇ ਦਰਵਾਜ਼ੇ ਬੰਦ ਸਨ ਤਾਂ ਉਨ੍ਹਾਂ ਨੇ ਕਿਹਾ, “ਉਹ ਹਵਾਦਾਰ ਚੁਬਾਰੇ ਦੀ ਅੰਦਰਲੀ ਕੋਠੜੀ ਵਿੱਚ ਪਖ਼ਾਨੇ ਵਿੱਚ ਬੈਠਾ ਹੋਵੇਗਾ।”
25ਅਤੇ ਉਹ ਬਹੁਤ ਦੇਰ ਤੱਕ ਉਸ ਦੀ ਉਡੀਕ ਕਰਦੇ ਰਹੇ, ਇੱਥੋਂ ਤੱਕ ਕਿ ਉਹ ਸ਼ਰਮਿੰਦੇ ਹੋਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਉਹ ਚੁਬਾਰੇ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਉਨ੍ਹਾਂ ਨੇ ਆਪ ਹੀ ਚਾਬੀ ਲਾ ਕੇ ਦਰਵਾਜ਼ਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮਰਿਆ ਪਿਆ ਸੀ!
26ਉਨ੍ਹਾਂ ਦੇ ਉਡੀਕਣ ਦੇ ਸਮੇਂ ਵਿੱਚ ਏਹੂਦ ਭੱਜ ਗਿਆ ਅਤੇ ਪੱਥਰ ਦੀ ਖਾਣ ਤੋਂ ਪਾਰ ਲੰਘ ਗਿਆ ਅਤੇ ਸਈਰਾਹ ਦੇ ਵਿੱਚ ਜਾ ਕੇ ਬਚ ਗਿਆ।
27ਫਿਰ ਅਜਿਹਾ ਹੋਇਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੇ ਇਫ਼ਰਾਈਮ ਦੇ ਪਰਬਤ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਨੇ ਨਾਲ ਪਰਬਤ ਤੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।

Read ਨਿਆਂਈ 3ਨਿਆਂਈ 3
Compare ਨਿਆਂਈ 3:21-27ਨਿਆਂਈ 3:21-27