Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 4

ਨਿਆਂਈ 4:15-22

Help us?
Click on verse(s) to share them!
15ਤਦ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਸ ਦੀ ਸਾਰੀ ਫ਼ੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਕਿ ਸੀਸਰਾ ਰਥ ਤੋਂ ਹੇਠਾਂ ਉਤਰ ਕੇ ਪੈਦਲ ਭੱਜਿਆ।
16ਅਤੇ ਬਾਰਾਕ ਨੇ ਪਰਾਈਆਂ ਕੌਮਾਂ ਦੇ ਹਰੋਸ਼ਥ ਤੱਕ ਫ਼ੌਜ ਅਤੇ ਰਥਾਂ ਦਾ ਪਿੱਛਾ ਕੀਤਾ ਅਤੇ ਸੀਸਰਾ ਦੀ ਸਾਰੀ ਫ਼ੌਜ ਤਲਵਾਰ ਨਾਲ ਇਸ ਤਰ੍ਹਾਂ ਮਾਰੀ ਗਈ ਕਿ ਇੱਕ ਵੀ ਨਾ ਬਚਿਆ।
17ਪਰ ਸੀਸਰਾ ਪੈਦਲ ਭੱਜ ਕੇ ਹੇਬਰ ਕੇਨੀ ਦੀ ਪਤਨੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹੇਬਰ ਕੇਨੀ ਦੇ ਘਰਾਣੇ ਵਿੱਚ ਮੇਲ-ਜੋਲ ਸੀ।
18ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ।
19ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ।
20ਫੇਰ ਸੀਸਰਾ ਨੇ ਉਸ ਨੂੰ ਕਿਹਾ, “ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹੀ ਹੋ ਜਾ ਅਤੇ ਜੇਕਰ ਕੋਈ ਆਵੇ ਅਤੇ ਤੈਨੂੰ ਪੁੱਛੇ ਕਿ ਇੱਥੇ ਕੋਈ ਪੁਰਖ ਹੈ? ਤਾਂ ਤੂੰ ਆਖੀਂ, ਨਹੀਂ।”
21ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ।
22ਅਤੇ ਵੇਖੋ, ਜਦੋਂ ਬਾਰਾਕ ਸੀਸਰਾ ਦਾ ਪਿੱਛਾ ਕਰਦਾ ਹੋਇਆ ਆਇਆ ਤਾਂ ਯਾਏਲ ਉਸ ਨੂੰ ਮਿਲਣ ਲਈ ਨਿੱਕਲੀ ਅਤੇ ਉਸ ਨੂੰ ਕਿਹਾ, “ਆ ਅਤੇ ਮੈਂ ਤੈਨੂੰ ਉਹ ਪੁਰਖ ਵਿਖਾਵਾਂਗੀ, ਜਿਸ ਨੂੰ ਤੂੰ ਲੱਭਦਾ ਹੈਂ।” ਜਦ ਉਹ ਉਸ ਦੇ ਨਾਲ ਗਿਆ ਤਾਂ ਵੇਖੋ, ਸੀਸਰਾ ਮਰਿਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ।

Read ਨਿਆਂਈ 4ਨਿਆਂਈ 4
Compare ਨਿਆਂਈ 4:15-22ਨਿਆਂਈ 4:15-22