Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 4

ਨਿਆਂਈ 4:4-10

Help us?
Click on verse(s) to share them!
4ਉਸ ਵੇਲੇ ਲੱਪੀਦੋਥ ਦੀ ਪਤਨੀ ਦਬੋਰਾਹ ਜੋ ਇੱਕ ਨਬੀਆ ਸੀ, ਇਸਰਾਏਲੀਆਂ ਦਾ ਨਿਆਂ ਕਰਦੀ ਹੁੰਦੀ ਸੀ।
5ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਹ ਅਤੇ ਬੈਤਏਲ ਦੇ ਵਿਚਕਾਰ ਦਬੋਰਾਹ ਦੀ ਖਜ਼ੂਰ ਦੇ ਹੇਠ ਬਹਿੰਦੀ ਸੀ ਅਤੇ ਇਸਰਾਏਲੀ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।
6ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?
7ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।”
8ਬਾਰਾਕ ਨੇ ਉਸ ਨੂੰ ਕਿਹਾ, “ਜੇਕਰ ਤੂੰ ਮੇਰੇ ਨਾਲ ਚੱਲੇਂਗੀ ਤਾਂ ਹੀ ਮੈਂ ਜਾਂਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਵੀ ਨਹੀਂ ਜਾਂਵਾਂਗਾ।”
9ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ।
10ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।

Read ਨਿਆਂਈ 4ਨਿਆਂਈ 4
Compare ਨਿਆਂਈ 4:4-10ਨਿਆਂਈ 4:4-10