Text copied!
Bibles in Panjabi

ਨਿਆਂਈ 4:4-10 in Panjabi

Help us?

ਨਿਆਂਈ 4:4-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਸ ਵੇਲੇ ਲੱਪੀਦੋਥ ਦੀ ਪਤਨੀ ਦਬੋਰਾਹ ਜੋ ਇੱਕ ਨਬੀਆ ਸੀ, ਇਸਰਾਏਲੀਆਂ ਦਾ ਨਿਆਂ ਕਰਦੀ ਹੁੰਦੀ ਸੀ।
5 ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਹ ਅਤੇ ਬੈਤਏਲ ਦੇ ਵਿਚਕਾਰ ਦਬੋਰਾਹ ਦੀ ਖਜ਼ੂਰ ਦੇ ਹੇਠ ਬਹਿੰਦੀ ਸੀ ਅਤੇ ਇਸਰਾਏਲੀ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ।
6 ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ?
7 ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।”
8 ਬਾਰਾਕ ਨੇ ਉਸ ਨੂੰ ਕਿਹਾ, “ਜੇਕਰ ਤੂੰ ਮੇਰੇ ਨਾਲ ਚੱਲੇਂਗੀ ਤਾਂ ਹੀ ਮੈਂ ਜਾਂਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਵੀ ਨਹੀਂ ਜਾਂਵਾਂਗਾ।”
9 ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ।
10 ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ।
ਨਿਆਂਈ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ