17ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਿਆ ਰਿਹਾ।
18ਜ਼ਬੂਲੁਨ ਆਪਣੀ ਜਾਨ ਤੇ ਖੇਡਣ ਵਾਲਾ ਬਣਿਆ, ਨਫ਼ਤਾਲੀ ਨੇ ਵੀ ਮੈਦਾਨ ਦੀਆਂ ਉੱਚੀਆਂ ਥਾਵਾਂ ਉੱਤੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਇਆ।
19ਰਾਜੇ ਆ ਕੇ ਲੜੇ, ਤਦ ਕਨਾਨ ਦੇ ਰਾਜੇ ਤਆਨਾਕ ਵਿੱਚ ਮਗਿੱਦੋ ਦੇ ਸੋਤਿਆਂ ਕੋਲ ਲੜੇ, ਪਰ ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ।
20ਅਕਾਸ਼ ਤੋਂ ਤਾਰੇ ਵੀ ਲੜੇ, ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ।
21ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ!
22ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ, ਉਨ੍ਹਾਂ ਦੇ ਬਲਵਾਨਾਂ ਘੋੜਿਆਂ ਦੇ ਕੁੱਦਣ ਨਾਲ ਇਹ ਹੋਇਆ।
23ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ, ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ! ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ, ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ।