Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 5

ਨਿਆਂਈ 5:6-25

Help us?
Click on verse(s) to share them!
6ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਵਿੱਚ ਸੜਕਾਂ ਖਾਲੀ ਰਹਿੰਦੀਆਂ ਸਨ, ਅਤੇ ਰਾਹੀ ਪੈਹਿਆਂ ਦੇ ਰਾਹ ਤੁਰਦੇ ਸਨ।
7ਇਸਰਾਏਲ ਵਿੱਚ ਆਗੂ ਮੁੱਕ ਗਏ, ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ, ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ!
8ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?
9ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਿਆ ਹੋਇਆ ਹੈ, ਜਿਨ੍ਹਾਂ ਨੇ ਆਪਣੇ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। ਯਹੋਵਾਹ ਨੂੰ ਧੰਨ ਆਖੋ!
10ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ!
11ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ ਦੀ ਗੱਲ ਦੇ ਕਾਰਨ, ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, - ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ। ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।
12ਜਾਗ, ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ! ਉੱਠ, ਹੇ ਬਾਰਾਕ ਅਬੀਨੋਅਮ ਦੇ ਪੁੱਤਰ! ਅਤੇ ਆਪਣੇ ਬੰਦੀਆਂ ਨੂੰ ਬੰਨ੍ਹ ਲੈ।
13ਤਦ ਬਚੇ ਹੋਏ ਆਗੂਆਂ ਨੇ ਪਰਜਾ ਦੇ ਉੱਤੇ ਰਾਜ ਕੀਤਾ, ਯਹੋਵਾਹ ਨੇ ਮੈਨੂੰ ਬਲਵਾਨਾਂ ਉੱਤੇ ਰਾਜ ਦਿੱਤਾ।
14ਇਫ਼ਰਾਈਮ ਵਿੱਚੋਂ ਉਹ ਆਏ ਜਿਨ੍ਹਾਂ ਦੀ ਜੜ੍ਹ ਅਮਾਲੇਕ ਵਿੱਚ ਸੀ, ਤੇਰੇ ਪਿੱਛੇ, ਹੇ ਬਿਨਯਾਮੀਨ, ਤੇਰੇ ਲੋਕਾਂ ਵਿੱਚ, ਮਾਕੀਰ ਵਿੱਚੋਂ ਹਾਕਮ ਉਤਰ ਆਏ, ਅਤੇ ਜ਼ਬੂਲੁਨ ਵਿੱਚੋਂ ਉਹ ਜਿਹੜੇ ਸੈਨਾਪਤੀ ਦਾ ਡੰਡਾ ਵਰਤਦੇ ਹਨ।
15ਅਤੇ ਯਿੱਸਾਕਾਰ ਦੇ ਹਾਕਮ ਦਬੋਰਾਹ ਦੇ ਨਾਲ ਸਨ, ਹਾਂ, ਯਿੱਸਾਕਾਰ ਬਾਰਾਕ ਦੇ ਨਾਲ ਸੀ। ਉਹ ਤਰਾਈ ਵਿੱਚ ਉਸ ਦੇ ਪਿੱਛੇ ਪੈਦਲ ਗਿਆ। ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।
16ਤੂੰ ਕਿਉਂ ਵਾੜਿਆਂ ਦੇ ਵਿੱਚ ਰਿਹਾ? ਇੱਜੜਾਂ ਦੇ ਮਿਮੀਆਉਣ ਦੀ ਅਵਾਜ਼ ਨੂੰ ਸੁਣਨ ਲਈ? ਰਊਬੇਨ ਦੇ ਦਲਾਂ ਵਿੱਚ ਵੱਡੇ-ਵੱਡੇ ਕੰਮ ਮਨਾਂ ਵਿੱਚ ਵਿਚਾਰੇ ਗਏ।
17ਗਿਲਆਦ ਯਰਦਨ ਪਾਰ ਵੱਸਿਆ, ਅਤੇ ਦਾਨ ਕਿਉਂ ਜਹਾਜ਼ਾਂ ਵਿੱਚ ਰਿਹਾ? ਆਸ਼ੇਰ ਸਮੁੰਦਰ ਦੇ ਕੰਢੇ ਉੱਤੇ ਵੱਸਿਆ, ਅਤੇ ਆਪਣੇ ਘਾਟਾਂ ਵਿੱਚ ਬੈਠਿਆ ਰਿਹਾ।
18ਜ਼ਬੂਲੁਨ ਆਪਣੀ ਜਾਨ ਤੇ ਖੇਡਣ ਵਾਲਾ ਬਣਿਆ, ਨਫ਼ਤਾਲੀ ਨੇ ਵੀ ਮੈਦਾਨ ਦੀਆਂ ਉੱਚੀਆਂ ਥਾਵਾਂ ਉੱਤੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਇਆ।
19ਰਾਜੇ ਆ ਕੇ ਲੜੇ, ਤਦ ਕਨਾਨ ਦੇ ਰਾਜੇ ਤਆਨਾਕ ਵਿੱਚ ਮਗਿੱਦੋ ਦੇ ਸੋਤਿਆਂ ਕੋਲ ਲੜੇ, ਪਰ ਉਨ੍ਹਾਂ ਨੇ ਚਾਂਦੀ ਦੀ ਲੁੱਟ ਨਾ ਲੁੱਟੀ।
20ਅਕਾਸ਼ ਤੋਂ ਤਾਰੇ ਵੀ ਲੜੇ, ਸਗੋਂ ਆਪਣੇ-ਆਪਣੇ ਮੰਡਲਾਂ ਵਿੱਚੋਂ ਤਾਰੇ ਸੀਸਰਾ ਨਾਲ ਲੜੇ।
21ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ!
22ਤਦ ਘੋੜਿਆਂ ਦੇ ਖੁਰਾਂ ਦੀ ਟਾਪ ਸੁਣਾਈ ਦਿੱਤੀ, ਉਨ੍ਹਾਂ ਦੇ ਬਲਵਾਨਾਂ ਘੋੜਿਆਂ ਦੇ ਕੁੱਦਣ ਨਾਲ ਇਹ ਹੋਇਆ।
23ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ, ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ! ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ, ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ।
24ਹੇਬਰ ਕੇਨੀ ਦੀ ਪਤਨੀ ਯਾਏਲ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਵਿੱਚ ਰਹਿਣ ਵਾਲੀਆਂ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ!
25ਸੀਸਰਾ ਨੇ ਪਾਣੀ ਮੰਗਿਆ, ਉਸ ਨੇ ਦੁੱਧ ਦਿੱਤਾ, ਉਹ ਧਨਵਾਨਾਂ ਦੇ ਥਾਲ ਵਿੱਚ ਦਹੀਂ ਲਿਆਈ।

Read ਨਿਆਂਈ 5ਨਿਆਂਈ 5
Compare ਨਿਆਂਈ 5:6-25ਨਿਆਂਈ 5:6-25