Text copied!
Bibles in Panjabi

ਨਿਆਂਈ 6:12-14 in Panjabi

Help us?

ਨਿਆਂਈ 6:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਣ ਦਿੱਤਾ ਅਤੇ ਕਿਹਾ, “ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ।”
13 ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ? ਅਤੇ ਉਹ ਸਾਰੇ ਅਚਰਜ਼ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ।”
14 ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਕਿਹਾ, “ਤੂੰ ਆਪਣੇ ਇਸੇ ਬਲ ਨਾਲ ਜਾ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਵੇਂਗਾ! ਭਲਾ, ਮੈਂ ਤੈਨੂੰ ਨਹੀਂ ਭੇਜਿਆ?”
ਨਿਆਂਈ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ