Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਨਿਆਂਈ - ਨਿਆਂਈ 6

ਨਿਆਂਈ 6:20-22

Help us?
Click on verse(s) to share them!
20ਤਦ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖਦੇ, ਅਤੇ ਤਰੀ ਨੂੰ ਉਸ ਦੇ ਉੱਤੇ ਡੋਲ੍ਹ ਦੇ।” ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ।
21ਤਾਂ ਯਹੋਵਾਹ ਦੇ ਦੂਤ ਨੇ ਉਸ ਸੋਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ, ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੂਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਜਿਸ ਨਾਲ ਮਾਸ ਤੇ ਪਤੀਰੀਆਂ ਰੋਟੀਆਂ ਭਸਮ ਹੋ ਗਈਆਂ, ਤਦ ਯਹੋਵਾਹ ਦਾ ਦੂਤ ਉਸ ਦੀਆਂ ਅੱਖਾਂ ਦੇ ਅੱਗੋਂ ਅਲੋਪ ਹੋ ਗਿਆ।
22ਜਦ ਗਿਦਾਊਨ ਨੇ ਵੇਖਿਆ ਕਿ ਉਹ ਯਹੋਵਾਹ ਦਾ ਦੂਤ ਸੀ, ਤਾਂ ਗਿਦਾਊਨ ਨੇ ਕਿਹਾ, “ਹਾਏ ਹਾਏ! ਹੇ ਪ੍ਰਭੂ ਯਹੋਵਾਹ, ਮੈਂ ਤਾਂ ਯਹੋਵਾਹ ਦੇ ਦੂਤ ਨੂੰ ਆਹਮੋ-ਸਾਹਮਣੇ ਵੇਖਿਆ ਹੈ!”

Read ਨਿਆਂਈ 6ਨਿਆਂਈ 6
Compare ਨਿਆਂਈ 6:20-22ਨਿਆਂਈ 6:20-22