Text copied!
Bibles in Panjabi

ਨਿਆਂਈ 7:16-24 in Panjabi

Help us?

ਨਿਆਂਈ 7:16-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਉਸ ਨੇ ਤਿੰਨ ਸੌ ਮਨੁੱਖਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਇੱਕ-ਇੱਕ ਦੇ ਹੱਥ ਵਿੱਚ ਇੱਕ-ਇੱਕ ਤੁਰ੍ਹੀ ਅਤੇ ਖਾਲੀ ਘੜਾ ਦਿੱਤਾ, ਅਤੇ ਇੱਕ-ਇੱਕ ਮਸ਼ਾਲ ਘੜਿਆਂ ਦੇ ਵਿੱਚ ਰੱਖੀ।
17 ਫਿਰ ਉਸਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਵੇਖੋ ਅਤੇ ਮੇਰੇ ਵਾਂਗੂੰ ਹੀ ਕੰਮ ਕਰੋ ਅਤੇ ਸੁਚੇਤ ਰਹੋ। ਜਦ ਮੈਂ ਛਾਉਣੀ ਦੇ ਬੰਨ੍ਹੇ ਉੱਤੇ ਪਹੁੰਚ ਜਾਂਵਾਂ, ਤਾਂ ਜੋ ਕੁਝ ਮੈਂ ਕਰਾਂ ਤੁਸੀਂ ਵੀ ਉਸੇ ਤਰ੍ਹਾਂ ਹੀ ਕਰਨਾ।
18 ਜਦ ਮੈਂ ਅਤੇ ਮੇਰੇ ਸਾਰੇ ਸਾਥੀ ਤੁਰ੍ਹੀਆਂ ਵਜਾਈਏ ਤਾਂ ਤੁਸੀਂ ਸਾਰੇ ਵੀ ਛਾਉਣੀ ਦੇ ਸਾਰਿਆਂ ਬੰਨ੍ਹਿਆਂ ਉੱਤੇ ਤੁਰ੍ਹੀਆਂ ਵਜਾਉਣਾ ਅਤੇ ਇਹ ਜੈਕਾਰਾ ਬੁਲਾਓ,” “ਯਹੋਵਾਹ ਅਤੇ ਗਿਦਾਊਨ ਦੀ ਤਲਵਾਰ!।”
19 ਇਸ ਤੋਂ ਬਾਅਦ ਗਿਦਾਊਨ ਅਤੇ ਉਹ ਸੌ ਮਨੁੱਖ ਜੋ ਉਸ ਦੇ ਨਾਲ ਸਨ, ਦੂਜੇ ਪਹਿਰ ਦੇ ਵੇਲੇ ਛਾਉਣੀ ਦੇ ਬੰਨ੍ਹੇ ਉੱਤੇ ਆਏ। ਉਸ ਸਮੇਂ ਪਹਿਰੇਦਾਰ ਹੁਣੇ ਬਦਲੇ ਹੀ ਸਨ, ਤਾਂ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਉਨ੍ਹਾਂ ਘੜਿਆਂ ਨੂੰ ਜੋ ਉਨ੍ਹਾਂ ਦੇ ਹੱਥ ਵਿੱਚ ਸਨ ਤੋੜ ਸੁੱਟਿਆ।
20 ਤਦ ਉਨ੍ਹਾਂ ਤਿੰਨਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਤੋੜ ਦਿੱਤੇ ਅਤੇ ਆਪਣੇ ਖੱਬੇ ਹੱਥਾਂ ਵਿੱਚ ਮਸ਼ਾਲਾਂ ਨੂੰ ਫੜ੍ਹਿਆ ਅਤੇ ਸੱਜੇ ਹੱਥਾਂ ਵਿੱਚ ਵਜਾਉਣ ਵਾਲੀ ਤੁਰ੍ਹੀਆਂ ਫੜ੍ਹੀਆਂ ਅਤੇ ਜ਼ੋਰ ਨਾਲ ਜੈਕਾਰਾ ਬੁਲਾਇਆ, “ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤਲਵਾਰ!”
21 ਉਨ੍ਹਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਸਥਾਨ ਤੇ ਛਾਉਣੀ ਦੇ ਚੁਫ਼ੇਰੇ ਖੜ੍ਹਾ ਰਿਹਾ, ਤਾਂ ਸਾਰੀ ਫੌਜ ਦੌੜੀ ਅਤੇ ਚੀਕਾਂ ਮਾਰਦੀ ਹੋਈ ਭੱਜ ਨਿੱਕਲੀ।
22 ਉਨ੍ਹਾਂ ਨੇ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਹੋਵਾਹ ਨੇ ਇੱਕ-ਇੱਕ ਮਨੁੱਖ ਦੀ ਤਲਵਾਰ ਉਸ ਦੇ ਸਾਥੀ ਉੱਤੇ ਅਤੇ ਸਾਰੀ ਫੌਜ ਉੱਤੇ ਚਲਵਾਈ, ਤਾਂ ਫੌਜ ਸਰੇਰਹ ਦੀ ਵੱਲ ਬੈਤ ਸ਼ਿੱਟਾਹ ਨੂੰ ਅਤੇ ਅਬੇਲ - ਮਹੋਲਾਹ ਤੱਕ ਜੋ ਟੱਬਾਥ ਕੋਲ ਹੈ, ਭੱਜ ਗਈ।
23 ਤਦ ਇਸਰਾਏਲੀ ਲੋਕ ਨਫ਼ਤਾਲੀ ਅਤੇ ਆਸ਼ੇਰ ਅਤੇ ਸਾਰੇ ਮਨੱਸ਼ਹ ਤੋਂ ਇਕੱਠੇ ਹੋ ਕੇ ਨਿੱਕਲੇ ਅਤੇ ਮਿਦਯਾਨੀਆਂ ਦੇ ਪਿੱਛੇ ਪਏ।
24 ਤਾਂ ਗਿਦਾਊਨ ਨੇ ਇਫ਼ਰਾਈਮ ਦੇ ਸਾਰੇ ਪਹਾੜੀ ਇਲਾਕੇ ਵਿੱਚ ਸੰਦੇਸ਼-ਵਾਹਕ ਭੇਜੇ ਅਤੇ ਕਿਹਾ, “ਮਿਦਯਾਨੀਆਂ ਦਾ ਸਾਹਮਣਾ ਕਰਨ ਨੂੰ ਆ ਜਾਓ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਯਰਦਨ ਨਦੀ ਦੇ ਘਾਟਾਂ ਨੂੰ ਬੈਤ ਬਾਰਾਹ ਤੱਕ ਆਪਣੇ ਕਬਜ਼ੇ ਵਿੱਚ ਕਰ ਲਓ।” ਤਦ ਸਾਰੇ ਇਫ਼ਰਾਈਮੀਆਂ ਨੇ ਇਕੱਠੇ ਹੋ ਕੇ ਯਰਦਨ ਨਦੀ ਨੂੰ ਬੈਤ ਬਾਰਾਹ ਤੱਕ ਆਪਣੇ ਕਬਜ਼ੇ ਵਿੱਚ ਕਰ ਲਿਆ।
ਨਿਆਂਈ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ