Text copied!
Bibles in Panjabi

ਨਿਆਂਈ 8:3-14 in Panjabi

Help us?

ਨਿਆਂਈ 8:3-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰਮੇਸ਼ੁਰ ਨੇ ਮਿਦਯਾਨ ਦੇ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਬਰਾਬਰ ਕੰਮ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਸੀ?” ਜਦ ਉਸ ਨੇ ਇਹ ਗੱਲ ਕਹੀ ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।
4 ਤਦ ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਆਪਣੇ ਤਿੰਨ ਸੌ ਸਾਥੀਆਂ ਨਾਲ ਪਾਰ ਲੰਘਿਆ, ਉਹ ਸਾਰੇ ਥੱਕੇ ਹੋਏ ਤਾਂ ਸਨ ਪਰ ਫਿਰ ਵੀ ਮਿਦਯਾਨੀਆਂ ਦੇ ਪਿੱਛੇ ਲੱਗੇ ਰਹੇ। ਤਦ ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਕਿਹਾ, “ਜਿਹੜੇ ਮੇਰੇ ਨਾਲ ਹਨ, ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਉ,
5 ਕਿਉਂ ਜੋ ਇਹ ਥੱਕੇ ਹੋਏ ਹਨ ਅਤੇ ਮੈਂ ਮਿਦਯਾਨ ਦੇ ਦੋਹਾਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦੇ ਪਿੱਛੇ ਪਿਆ ਹੋਇਆ ਹਾਂ।”
6 ਪਰ ਸੁੱਕੋਥ ਦੇ ਹਾਕਮਾਂ ਨੇ ਉੱਤਰ ਦਿੱਤਾ, “ਕੀ ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥਾਂ ਵਿੱਚ ਆ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?”
7 ਗਿਦਾਊਨ ਨੇ ਕਿਹਾ, “ਠੀਕ ਹੈ, ਜਦ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਵਿੱਚ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਛਿੱਲਾਂਗਾ!”
8 ਉੱਥੋਂ ਉਹ ਪਨੂਏਲ ਨੂੰ ਗਿਆ ਅਤੇ ਉੱਥੇ ਦੇ ਲੋਕਾਂ ਤੋਂ ਇਸੇ ਤਰ੍ਹਾਂ ਭੋਜਨ ਮੰਗਿਆ, ਪਰ ਪਨੂਏਲ ਦੇ ਲੋਕਾਂ ਨੇ ਵੀ ਉਸੇ ਤਰ੍ਹਾਂ ਉੱਤਰ ਦਿੱਤਾ, ਜੋ ਸੁੱਕੋਥੀਆਂ ਨੇ ਦਿੱਤਾ ਸੀ।
9 ਉਸ ਨੇ ਪਨੂਏਲ ਦੇ ਵਾਸੀਆਂ ਨੂੰ ਕਿਹਾ, “ਜਦ ਮੈਂ ਸੁੱਖ-ਸਾਂਦ ਨਾਲ ਮੁੜ ਆਵਾਂਗਾ ਤਾਂ ਮੈਂ ਇਸ ਬੁਰਜ ਨੂੰ ਢਾਹ ਦਿਆਂਗਾ!”
10 ਜ਼ਬਾਹ ਅਤੇ ਸਲਮੁੰਨਾ ਕਰਕੋਰ ਵਿੱਚ ਸਨ, ਅਤੇ ਉਨ੍ਹਾਂ ਦੇ ਨਾਲ ਲੱਗਭੱਗ ਪੰਦਰਾਂ ਹਜ਼ਾਰ ਮਨੁੱਖਾਂ ਦੀ ਫੌਜ ਸੀ, ਕਿਉਂ ਜੋ ਪੂਰਬ ਦੇ ਲੋਕਾਂ ਵਿੱਚੋਂ ਉਹ ਹੀ ਬਾਕੀ ਬਚੇ ਸਨ, ਅਤੇ ਜੋ ਮਾਰੇ ਗਏ ਉਹ ਇੱਕ ਲੱਖ ਵੀਹ ਹਜ਼ਾਰ ਹਥਿਆਰ ਬੰਦ ਸਨ।
11 ਤਦ ਗਿਦਾਊਨ ਨੇ ਨੋਬਹ ਅਤੇ ਯਾਗਬਹਾਹ ਦੇ ਪੂਰਬ ਵੱਲ, ਤੰਬੂਆਂ ਵਿੱਚ ਰਹਿਣ ਵਾਲਿਆਂ ਦੇ ਰਸਤੇ ਤੋਂ ਚੜ੍ਹਾਈ ਕਰ ਕੇ ਉਸ ਫੌਜ ਨੂੰ ਮਾਰਿਆ, ਕਿਉਂ ਜੋ ਉਹ ਫੌਜ ਬੇਫ਼ਿਕਰ ਪਈ ਸੀ।
12 ਜਦ ਜ਼ਬਾਹ ਅਤੇ ਸਲਮੁੰਨਾ ਭੱਜੇ, ਤਾਂ ਉਸ ਨੇ ਉਨ੍ਹਾਂ ਦਾ ਪਿੱਛਾ ਕਰਕੇ ਮਿਦਯਾਨੀਆਂ ਦੇ ਦੋਵੇਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਨੂੰ ਫੜ ਲਿਆ ਅਤੇ ਸਾਰੀ ਫੌਜ ਨੂੰ ਹਰਾ ਦਿੱਤਾ।
13 ਯੋਆਸ਼ ਦਾ ਪੁੱਤਰ ਗਿਦਾਊਨ ਹਰਸ ਦੀ ਚੜ੍ਹਾਈ ਤੋਂ ਲੜਾਈ ਵਿੱਚੋਂ ਮੁੜਿਆ।
14 ਅਤੇ ਸੁੱਕੋਥੀਆਂ ਵਿੱਚੋਂ ਇੱਕ ਜਵਾਨ ਨੂੰ ਫੜ੍ਹ ਕੇ ਉਸ ਤੋਂ ਪੁੱਛਿਆ, ਤਾਂ ਉਸ ਨੇ ਸੱਤਰ ਮਨੁੱਖਾਂ ਦਾ ਪਤਾ ਦੱਸਿਆ। ਇਹ ਸਭ ਸੁੱਕੋਥ ਦੇ ਹਾਕਮ ਅਤੇ ਬਜ਼ੁਰਗ ਸਨ।
ਨਿਆਂਈ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ