Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਫਿਲਿੱਪੀਆਂ

ਫਿਲਿੱਪੀਆਂ 2

Help us?
Click on verse(s) to share them!
1ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ।
2ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।
3ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।
4ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
5ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ।
6ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ।
7ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ।
8ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।
9ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।
10ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ।
11ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
12ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।
13ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ।
14ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ।
15ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,
16ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
17ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ।
18ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ l

19ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ।
20ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ।
21ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ।
22ਪਰ ਉਹ ਦੀ ਖੂਬੀ ਤੁਸੀਂ ਜਾਣ ਚੁੱਕੇ ਹੋ ਭਈ ਜਿਵੇਂ ਪੁੱਤਰ ਪਿਉ ਦੀ ਸੇਵਾ ਕਰਦਾ ਹੈ ਤਿਵੇਂ ਉਸ ਨੇ ਮੇਰੇ ਨਾਲ ਖੁਸ਼ਖਬਰੀ ਦੀ ਸੇਵਾ ਕੀਤੀ।
23ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ।
24ਪਰ ਮੈਨੂੰ ਪ੍ਰਭੂ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾਂਗਾ।
25ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ।
26ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ
27ਅਤੇ ਉਹ ਤਾਂ ਸੱਚੀ ਮੁੱਚੀ ਬਿਮਾਰ ਸੀ ਸਗੋਂ ਮਰਨ ਵਾਲਾ ਹੋ ਗਿਆ ਸੀ ਪਰੰਤੂ ਪਰਮੇਸ਼ੁਰ ਨੇ ਉਸ ਉੱਤੇ ਦਯਾ ਕੀਤੀ ਅਤੇ ਸਿਰਫ਼ ਉਸੇ ਉੱਤੇ ਨਹੀਂ ਸਗੋਂ ਮੇਰੇ ਉੱਤੇ ਵੀ ਮਤੇ ਮੈਨੂੰ ਸੋਗ ਤੋਂ ਸੋਗ ਨਾ ਹੋਵੇ।
28ਇਸ ਲਈ ਮੈਂ ਹੋਰ ਵੀ ਯਤਨ ਕਰਕੇ ਉਹ ਨੂੰ ਭੇਜਿਆ ਭਈ ਤੁਸੀਂ ਉਹ ਨੂੰ ਫੇਰ ਵੇਖ ਕੇ ਅਨੰਦ ਹੋਵੋ ਅਤੇ ਮੇਰਾ ਵੀ ਸੋਗ ਘੱਟ ਜਾਵੇ।
29ਸੋ ਤੁਸੀਂ ਉਹ ਨੂੰ ਪ੍ਰਭੂ ਵਿੱਚ ਪੂਰੇ ਅਨੰਦ ਨਾਲ ਕਬੂਲ ਕਰੋ ਅਤੇ ਅਜਿਹਿਆਂ ਦਾ ਆਦਰ ਕਰੋ।
30ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।