Text copied!
Bibles in Panjabi

ਬਿਵਸਥਾ 20:15-19 in Panjabi

Help us?

ਬਿਵਸਥਾ 20:15-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਇਸੇ ਤਰ੍ਹਾਂ ਹੀ ਤੁਸੀਂ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਿਓ, ਜਿਹੜੇ ਤੁਹਾਡੇ ਤੋਂ ਬਹੁਤ ਦੂਰ ਹਨ, ਪਰ ਉਹ ਇੱਥੇ ਦੀਆਂ ਕੌਮਾਂ ਦੇ ਸ਼ਹਿਰ ਨਹੀਂ ਹਨ।
16 ਪਰ ਜਿਹੜੇ ਸ਼ਹਿਰ ਇਨ੍ਹਾਂ ਲੋਕਾਂ ਦੇ ਹਨ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਉਨ੍ਹਾਂ ਵਿੱਚ ਕਿਸੇ ਵੀ ਪ੍ਰਾਣੀ ਨੂੰ ਜੀਉਂਦਾ ਨਾ ਰਹਿਣ ਦਿਓ,
17 ਪਰ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ ਅਰਥਾਤ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ,
18 ਕਿਉਂਕਿ ਅਜਿਹਾ ਨਾ ਹੋਵੇ ਕਿ ਉਹ ਤੁਹਾਨੂੰ ਆਪਣੇ ਵਰਗੇ ਘਿਣਾਉਣੇ ਕੰਮ ਕਰਨਾ ਸਿਖਾਉਣ, ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਕਰਨ ਲੱਗੋ।
19 ਜਦ ਤੁਸੀਂ ਯੁੱਧ ਕਰਦੇ ਹੋਏ ਕਿਸੇ ਸ਼ਹਿਰ ਨੂੰ ਜਿੱਤਣ ਲਈ ਬਹੁਤ ਦਿਨਾਂ ਤੱਕ ਉਸ ਨੂੰ ਘੇਰ ਕੇ ਰੱਖੋ, ਤਾਂ ਤੁਸੀਂ ਉਸ ਦੇ ਰੁੱਖਾਂ ਨੂੰ ਕੁਹਾੜੀ ਨਾਲ ਵੱਢ ਕੇ ਨਾਸ ਨਾ ਕਰਿਓ ਕਿਉਂ ਜੋ ਤੁਸੀਂ ਉਨ੍ਹਾਂ ਦੇ ਫਲ ਖਾ ਸਕਦੇ ਹੋ, ਇਸ ਲਈ ਤੁਸੀਂ ਉਨ੍ਹਾਂ ਨੂੰ ਨਾ ਵੱਢਿਓ। ਭਲਾ, ਖੇਤ ਦੇ ਰੁੱਖ ਆਦਮੀ ਵਰਗੇ ਹਨ ਕਿ ਤੁਸੀਂ ਉਨ੍ਹਾਂ ਨੂੰ ਘੇਰ ਕੇ ਰੱਖੋ?
ਬਿਵਸਥਾ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ