Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮਰਕੁਸ - ਮਰਕੁਸ 4

ਮਰਕੁਸ 4:23-33

Help us?
Click on verse(s) to share them!
23ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।
24ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
25ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਵੀ ਲੈ ਲਿਆ ਜਾਵੇਗਾ।
26ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ।
27ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ।
28ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ।
29ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ।
30ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?
31ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ।
32ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ।
33ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ।

Read ਮਰਕੁਸ 4ਮਰਕੁਸ 4
Compare ਮਰਕੁਸ 4:23-33ਮਰਕੁਸ 4:23-33