Text copied!
Bibles in Panjabi

ਮਰਕੁਸ 4:24-34 in Panjabi

Help us?

ਮਰਕੁਸ 4:24-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
25 ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਵੀ ਲੈ ਲਿਆ ਜਾਵੇਗਾ।
26 ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ।
27 ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ।
28 ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ।
29 ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ।
30 ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?
31 ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ।
32 ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ।
33 ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ।
34 ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।
ਮਰਕੁਸ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ