30ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?
31ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ।
32ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ।
33ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ।
34ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।
35ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ।
36ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ।