35ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ।
36ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ।
37ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ।
38ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?
39ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ।
40ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?