Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮਰਕੁਸ - ਮਰਕੁਸ 5

ਮਰਕੁਸ 5:11-20

Help us?
Click on verse(s) to share them!
11ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ।
12ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।
13ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।
14ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।
15ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
16ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।
17ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
18ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।
19ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।
20ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।

Read ਮਰਕੁਸ 5ਮਰਕੁਸ 5
Compare ਮਰਕੁਸ 5:11-20ਮਰਕੁਸ 5:11-20