Text copied!
Bibles in Panjabi

ਮਰਕੁਸ 5:20-36 in Panjabi

Help us?

ਮਰਕੁਸ 5:20-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
21 ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।
22 ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।
23 ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋਂ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
24 ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।
25 ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ
26 ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
27 ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ।
28 ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
29 ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।
30 ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?
31 ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ?
32 ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਇਸ ਕੰਮ ਕੇ ਕਰਨ ਵਾਲੇ ਨੂੰ ਵੇਖੇ।
33 ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ।
34 ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹ।
35 ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?
36 ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ।
ਮਰਕੁਸ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ