Text copied!
Bibles in Panjabi

ਮਰਕੁਸ 5:5-26 in Panjabi

Help us?

ਮਰਕੁਸ 5:5-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।
6 ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ।
7 ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!
8 ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ!
9 ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।
10 ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!
11 ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ।
12 ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।
13 ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।
14 ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।
15 ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
16 ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।
17 ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
18 ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।
19 ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।
20 ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
21 ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।
22 ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।
23 ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋਂ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
24 ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।
25 ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ
26 ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
ਮਰਕੁਸ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ