Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮਰਕੁਸ - ਮਰਕੁਸ 5

ਮਰਕੁਸ 5:9-30

Help us?
Click on verse(s) to share them!
9ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।
10ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!
11ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ।
12ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।
13ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।
14ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।
15ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
16ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।
17ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
18ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।
19ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।
20ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
21ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।
22ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।
23ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋਂ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
24ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।
25ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ
26ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
27ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ।
28ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
29ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।
30ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?

Read ਮਰਕੁਸ 5ਮਰਕੁਸ 5
Compare ਮਰਕੁਸ 5:9-30ਮਰਕੁਸ 5:9-30