Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮਰਕੁਸ - ਮਰਕੁਸ 6

ਮਰਕੁਸ 6:30-37

Help us?
Click on verse(s) to share them!
30ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।
31ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।
32ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ।
33ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।
34ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
35ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।
36ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।
37ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?

Read ਮਰਕੁਸ 6ਮਰਕੁਸ 6
Compare ਮਰਕੁਸ 6:30-37ਮਰਕੁਸ 6:30-37