Text copied!
Bibles in Panjabi

ਮਰਕੁਸ 6:33-55 in Panjabi

Help us?

ਮਰਕੁਸ 6:33-55 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।
34 ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
35 ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।
36 ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।
37 ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
38 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
39 ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।
40 ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ।
41 ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।
42 ਤਾਂ ਉਹ ਸਾਰੇ ਖਾ ਕੇ ਰੱਜ ਗਏ।
43 ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ।
44 ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।
45 ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।
46 ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ।
47 ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ।
48 ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।
49 ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ।
50 ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
51 ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।
52 ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ।
53 ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।
54 ਜਦੋਂ ਉਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ।
55 ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।
ਮਰਕੁਸ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ