Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮਰਕੁਸ - ਮਰਕੁਸ 6

ਮਰਕੁਸ 6:4-40

Help us?
Click on verse(s) to share them!
4ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।
5ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
6ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।
7ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
8ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ
9ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ।
10ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।
11ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
12ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।
13ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
14ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
15ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ।
16ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।
17ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
18ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ।
19ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ।
20ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ।
21ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।
22ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।
23ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।
24ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
25ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!
26ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।
27ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ।
28ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।
29ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।
30ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।
31ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।
32ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ।
33ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।
34ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
35ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।
36ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।
37ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
38ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
39ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।
40ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ।

Read ਮਰਕੁਸ 6ਮਰਕੁਸ 6
Compare ਮਰਕੁਸ 6:4-40ਮਰਕੁਸ 6:4-40