Text copied!
Bibles in Panjabi

ਮਰਕੁਸ 6:5-38 in Panjabi

Help us?

ਮਰਕੁਸ 6:5-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
6 ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।
7 ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
8 ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ
9 ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ।
10 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।
11 ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
12 ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।
13 ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
14 ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
15 ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ।
16 ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।
17 ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
18 ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ।
19 ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ।
20 ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ।
21 ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।
22 ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।
23 ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।
24 ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
25 ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!
26 ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।
27 ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ।
28 ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।
29 ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।
30 ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।
31 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।
32 ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ।
33 ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।
34 ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
35 ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।
36 ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।
37 ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
38 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
ਮਰਕੁਸ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ