24 ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।
25 ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।
26 ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
27 ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।