Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮਰਕੁਸ - ਮਰਕੁਸ 7

ਮਰਕੁਸ 7:24-35

Help us?
Click on verse(s) to share them!
24ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।
25ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।
26ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
27ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
28ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ।
29ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ।
30ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।
31ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ।
32ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ।
33ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ।
34ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”।
35ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ।

Read ਮਰਕੁਸ 7ਮਰਕੁਸ 7
Compare ਮਰਕੁਸ 7:24-35ਮਰਕੁਸ 7:24-35