Text copied!
Bibles in Panjabi

ਮਰਕੁਸ 8:21-38 in Panjabi

Help us?

ਮਰਕੁਸ 8:21-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?
22 ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ।
23 ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ?
24 ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ।
25 ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
26 ਉਹ ਨੇ ਇਹ ਕਹਿ ਕੇ ਉਸ ਨੂੰ ਘਰ ਭੇਜਿਆ ਕਿ ਇਸ ਪਿੰਡ ਵਿੱਚ ਹੁਣ ਪੈਰ ਵੀ ਨਾ ਰੱਖੀ।
27 ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
28 ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।
29 ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!
30 ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ!
31 ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
32 ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।
33 ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
34 ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
35 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
36 ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
37 ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
38 ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।
ਮਰਕੁਸ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ