Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮਰਕੁਸ - ਮਰਕੁਸ 8

ਮਰਕੁਸ 8:5-17

Help us?
Click on verse(s) to share them!
5ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।
6ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।
7ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।
8ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ।
9ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।
10ਅਤੇ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
11ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।
12ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਂਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
13ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜੇ ਅਤੇ ਪਾਰ ਚਲੇ ਗਏ।
14ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।
15ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
16ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।
17ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?

Read ਮਰਕੁਸ 8ਮਰਕੁਸ 8
Compare ਮਰਕੁਸ 8:5-17ਮਰਕੁਸ 8:5-17