Text copied!
Bibles in Panjabi

ਮਰਕੁਸ 8:9-25 in Panjabi

Help us?

ਮਰਕੁਸ 8:9-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।
10 ਅਤੇ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
11 ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।
12 ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਂਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
13 ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜੇ ਅਤੇ ਪਾਰ ਚਲੇ ਗਏ।
14 ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।
15 ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
16 ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।
17 ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?
18 ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?
19 ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।
20 ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ।
21 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?
22 ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ।
23 ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ?
24 ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ।
25 ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
ਮਰਕੁਸ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ