Text copied!
Bibles in Panjabi

ਮਰਕੁਸ 9:28-36 in Panjabi

Help us?

ਮਰਕੁਸ 9:28-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
29 ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।
30 ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ।
31 ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
32 ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।
33 ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ?
34 ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
35 ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
36 ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ,
ਮਰਕੁਸ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ