Text copied!
Bibles in Panjabi

ਮਰਕੁਸ 9:37-45 in Panjabi

Help us?

ਮਰਕੁਸ 9:37-45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
38 ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।
39 ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ।
40 ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ।
41 ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।
42 ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!
43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ।
44 ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
45 ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
ਮਰਕੁਸ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ