Text copied!
Bibles in Panjabi

ਮਰਕੁਸ 9:6-12 in Panjabi

Help us?

ਮਰਕੁਸ 9:6-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ।
7 ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।
8 ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ।
9 ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ।
10 ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ?
11 ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
12 ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?
ਮਰਕੁਸ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ