Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਮੀਕਾ

ਮੀਕਾ 4

Help us?
Click on verse(s) to share them!
1ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ, ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ।
2ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ, ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ, ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,” ਕਿਉਂ ਜੋ ਬਿਵਸਥਾ ਸੀਯੋਨ ਤੋਂ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ।
3ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛੀਆਂ ਨੂੰ ਦਾਤ। ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ।
4ਪਰ ਉਹ ਆਪੋ ਆਪਣੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰ ਦੇ ਰੁੱਖਾਂ ਹੇਠ ਬੈਠਣਗੇ, ਅਤੇ ਕੋਈ ਉਹਨਾਂ ਨੂੰ ਨਹੀਂ ਡਰਾਵੇਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਮੂੰਹ ਦਾ ਵਾਕ ਹੈ।
5ਸਾਰੀਆਂ ਉੱਮਤਾਂ ਆਪੋ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਚੱਲਦੀਆਂ ਹਨ, ਪਰ ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਸਦੀਪਕਾਲ ਤੱਕ ਚੱਲਾਂਗੇ।
6ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾਂ ਕਰਾਂਗਾ, ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ।
7ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਰਬਤ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ।”
8ਤੂੰ, ਹੇ ਏਦਰ ਦੇ ਬੁਰਜ, ਹੇ ਸੀਯੋਨ ਦੀ ਧੀ ਦੇ ਪਰਬਤ, ਪਹਿਲੀ ਹਕੂਮਤ ਤੇਰੇ ਕੋਲ ਉਹ ਆਵੇਗੀ, ਹਾਂ, ਯਰੂਸ਼ਲਮ ਦੀ ਧੀ ਦਾ ਰਾਜ ਆਵੇਗਾ।
9ਹੁਣ ਤੂੰ ਕਿਉਂ ਚਿੱਲਾਉਂਦੀ ਹੈਂ? ਕੀ ਤੇਰੇ ਵਿੱਚ ਕੋਈ ਰਾਜਾ ਨਹੀਂ? ਕੀ ਤੇਰਾ ਸਲਾਹਕਾਰ ਨਾਸ ਹੋ ਗਿਆ, ਜੋ ਜਣਨ ਵਾਲੀ ਵਾਂਗੂੰ ਪੀੜਾਂ ਤੈਨੂੰ ਲੱਗੀਆਂ ਹਨ?
10ਹੇ ਸੀਯੋਨ ਦੀਏ ਧੀਏ, ਪੀੜਾਂ ਨਾਲ ਜਣਨ ਵਾਲੀ ਵਾਂਗੂੰ ਜਨਮ ਦੇ! ਹੁਣ ਤਾਂ ਤੂੰ ਨਗਰ ਤੋਂ ਬਾਹਰ ਜਾਵੇਂਗੀ, ਅਤੇ ਮੈਦਾਨ ਵਿੱਚ ਵੱਸੇਂਗੀ, ਤੂੰ ਬਾਬਲ ਨੂੰ ਜਾਵੇਂਗੀ, ਉੱਥੋਂ ਹੀ ਤੂੰ ਛੁਡਾਈ ਜਾਵੇਂਗੀ, ਉੱਥੇ ਯਹੋਵਾਹ ਤੈਨੂੰ ਤੇਰੇ ਵੈਰੀਆਂ ਦੇ ਹੱਥੋਂ ਛੁਟਕਾਰਾ ਦੇਵੇਗਾ।
11ਹੁਣ ਬਹੁਤੀਆਂ ਕੌਮਾਂ ਤੇਰੇ ਵਿਰੁੱਧ ਇਕੱਠੀਆਂ ਹੋ ਗਈਆਂ ਹਨ, ਉਹ ਕਹਿੰਦੀਆਂ ਹਨ, “ਉਹ ਭਰਿਸ਼ਟ ਕੀਤੀ ਜਾਵੇ, ਅਤੇ ਸਾਡੀਆਂ ਅੱਖਾਂ ਸੀਯੋਨ ਨੂੰ ਘੂਰਦੀਆਂ ਰਹਿਣ!”
12ਪਰ ਉਹ ਯਹੋਵਾਹ ਦੀਆਂ ਸੋਚਾਂ ਨਹੀਂ ਜਾਣਦੇ, ਨਾ ਉਸ ਦੀ ਯੋਜਨਾ ਸਮਝਦੇ ਹਨ, ਕਿਉਂ ਜੋ ਉਸ ਨੇ ਉਹਨਾਂ ਨੂੰ ਪੂਲਿਆਂ ਵਾਂਗੂੰ ਪਿੜ ਵਿੱਚ ਇਕੱਠਾ ਕੀਤਾ ਹੈ।
13ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ! ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ। ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ।