13ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ!
14ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਂਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲ੍ਹਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ।
15ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ!